ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨਾਲ ਰਲੇ ਹੋਏ ਨੇ ਭਗਵੰਤ ਮਾਨ: ਕੁਸ਼ਲਪਾਲ

08:33 AM May 22, 2024 IST
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਸ਼ਲਪਾਲ ਸਿੰਘ ਮਾਨ। -ਫੋਟੋ: ਜਗਮੋਹਨ ਸਿੰਘ

ਰੂਪਨਗਰ:

Advertisement

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਕੁਸ਼ਲਪਾਲ ਸਿੰਘ ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਸੀਹੋਂਮਾਜਰਾ ਵਿੱਚ ਚੋਣ ਮੀ‌ਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਨਾਲ ਮਿਲ ਕੇ ਫਿਕਸ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਨੂੰ ਇੱਕ ਇੱਕ ਕਰਕੇ ਖ਼ਤਮ ਕੀਤਾ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨਾਲ ਮਿਲ ਕੇ ਸੜਕਾਂ ਵੀ ਖੋਹ ਲਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਭਾਰਤ ਮਾਲਾ ਪ੍ਰਾਜੈਕਟ ਪੰਜਾਬ ਸਰਕਾਰ ਨਾਲ ਫਿਕਸ ਮੈਚ ਦੀ ਦੇਣ ਹੈ। ਕਿਸਾਨਾਂ ਨੂੰ ਬੇਜ਼ਮੀਨੇ ਕਰ ਕੇ ਬਣਾਏ ਜਾ ਰਹੇ ਇਸ ਪ੍ਰਾਜੈਕਟ ਦਾ ਜ਼ਿਆਦਾਤਰ ਫ਼ਾਇਦਾ ਪੂੰਜੀਪਤੀਆਂ ਨੂੰ ਹੋਵੇਗਾ। ਇਸ ਮੌਕੇ ਜਥੇਦਾਰ ਹਰਮੇਸ਼ ਸਿੰਘ ਬੜੌਦੀ, ਰਣਜੀਤ ਸਿੰਘ ਸੰਤੋਖਗੜ੍ਹ, ਅਮਨਦੀਪ ਸਿੰਘ ਸੀਹੋਂਮਾਜਰਾ, ਰਾਜਿੰਦਰ ਸਿੰਘ, ਜਗਤਾਰ ਸਿੰਘ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement