For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਭਗਵੰਤ ਮਾਨ ਜ਼ਿੰਮੇਵਾਰ: ਚੁੱਘ

08:59 AM Mar 24, 2024 IST
ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਭਗਵੰਤ ਮਾਨ ਜ਼ਿੰਮੇਵਾਰ  ਚੁੱਘ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਮਾਰਚ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਨਾਲ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ-ਮਾਲ ਦੀ ਕੋਈ ਚਿੰਤਾ ਨਹੀਂ ਹੈ। ‘ਆਪ’ ਦੇ ਇਹ ਆਗੂ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਦਿੱਲੀ ਦੀਆਂ ਸੜਕਾਂ ’ਤੇ ਪ੍ਰਦਰਸ਼ਨ ਕਰਨ ਲੱਗੇ ਹੋਏ ਹਨ ਜਦੋਂਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹਦ ਦੁਖਦਾਈ ਅਤੇ ਚਿੰਤਾਜਨਕ ਹੈ। ਇਸ ਦੁੱਖ ਦੀ ਘੜੀ ਵਿੱਚ ਭਾਜਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕਰਦੀ ਹੈ

Advertisement

Advertisement
Author Image

sukhwinder singh

View all posts

Advertisement
Advertisement
×