ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਵੰਤ ਮਾਨ ਵੱਲੋਂ ਅਮਿਤ ਸ਼ਾਹ ਨਾਲ ਵਰਚੁਅਲ ਮੀਟਿੰਗ ਅੱਜ

07:07 AM Jul 17, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਦੇਸ਼ ਵਿੱਚ ਨਸ਼ਿਆਂ ਦੇ ਪਸਾਰ ਤੇ ਕੌਮੀ ਸੁਰੱਖਿਆ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉੱਤਰੀ ਭਾਰਤ ਦੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ 17 ਜੁਲਾਈ ਨੂੰ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਵਰਚੁਅਲੀ ਹਿੱਸਾ ਲੈਣਗੇ। ਮੁੱਖ ਮੰਤਰੀ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਬਾਹਰਲੇ ਸੂਬਿਆਂ ਤੋਂ ਹੋ ਰਹੀ ਹੈ। ਪੰਜਾਬ ਪੁਲੀਸ ਨੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਹੈ। ਸਰਕਾਰ ਅਨੁਸਾਰ ਪੰਜਾਬ ’ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਬੰਦਰਗਾਹਾਂ ਰਾਹੀਂ ਹੁੰਦੀ ਹੈ। ਇਸ ਲਈ ਦੇਸ਼ ਦੀਆਂ ਬੰਦਰਗਾਹਾਂ ’ਤੇ ਚੌਕਸੀ ਵਧਾਉਣ ਦੀ ਲੋੜ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ। ਮੀਟਿੰਗ ਵਿੱਚ ਦਿੱਲੀ, ਜੰਮੂ ਤੇ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼ ਤੇ ਉੜੀਸਾ ਦੇ ਮੁੱਖ ਮੰਤਰੀਆਂ ਜਾਂ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

Advertisement

Advertisement
Tags :
ਅਮਿਤਭਗਵੰਤਮੀਟਿੰਗਵਰਚੁਅਲਵੱਲੋਂ
Advertisement