ਭਗਵੰਤ ਮਾਨ 11 ਨੂੰ ਦਿੱਲੀ ’ਚ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ
12:13 PM May 09, 2024 IST
ਨਵੀਂ ਦਿੱਲੀ, 9 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਮਈ ਨੂੰ ਪੂਰਬੀ ਅਤੇ ਦੱਖਣੀ ਦਿੱਲੀ ਲੋਕ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਰੋਡ ਸ਼ੋਅ ਕਰਨਗੇ। ਸੱਤ ਪੜਾਵਾਂ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਰਾਜਧਾਨੀ ਦਿੱਲੀ ਵਿੱਚ 25 ਮਈ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਭਗਵੰਤ ਮਾਨ ਪੂਰਬੀ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਅਤੇ ਦੱਖਣੀ ਦਿੱਲੀ ਤੋਂ ਸਾਹਰਾਮ ਪਹਿਲਵਾਨ ਲਈ ਵੋਟਾਂ ਮੰਗਣਗੇ।
Advertisement
Advertisement
Related News
Advertisement