ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਦਾ ਅੱਜ ਕਰਨਗੇ ਉਦਘਾਟਨ

08:47 AM Aug 29, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਅਗਸਤ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਸਥਾਨਕ ਵਾਰ ਹੀਰੋਜ਼ ਸਟੇਡੀਅਮ ਤੋਂ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਅਤੇ ਕੌਮੀ ਖੇਡ ਦਿਵਸ ਮੌਕੇ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲਾ ਇਹ ਵੱਡ-ਆਕਾਰੀ ਖੇਡ ਮੁਕਾਬਲਾ ਭਲਕੇ ਸ਼ੁਰੂ ਕੀਤਾ ਜਾਵੇਗਾ। ਖੇਡ ਮੇਲੇ ਵਿੱਚ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ ਅਤੇ ਜੇਤੂਆਂ ਨੂੰ ਨੌਂ ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸਮਾਰੋਹ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨ ਤੇ ਪੰਜਾਬ ਦੇ ਓਲੰਪੀਅਨ ਖਿਡਾਰੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸ਼ਾਮ ਪੰਜ ਵਜੇ ਤੋਂ ਬਾਅਦ ਦਰਸ਼ਕਾਂ ਨੂੰ ਸਟੇਡੀਅਮ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਤੋਂ ਇਲਾਵਾ ਹੋਰ ਨਾਮਵਰ ਪੰਜਾਬੀ ਗਾਇਕ-ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

Advertisement

Advertisement