ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਛੱਡਣਗੇ ‘ਆਪ’ ਦੀ ਪ੍ਰਧਾਨਗੀ

07:05 AM Oct 28, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 27 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਅੱਜ ਖ਼ੁਦ ਹੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦਾ ਪੂਰੇ ਸਮੇਂ ਲਈ ਪ੍ਰਧਾਨ ਬਣਾਇਆ ਜਾਵੇ। ਭਗਵੰਤ ਮਾਨ ਦੇ ਇਸ ਖ਼ੁਲਾਸੇ ਨਾਲ ‘ਆਪ’ ਦਾ ਨਵਾਂ ਪ੍ਰਧਾਨ ਬਣਾਏ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਹਾਈ ਕਮਾਨ ਵੱਲੋਂ ਨਵਾਂ ਪ੍ਰਧਾਨ ਲਾਏ ਜਾਣ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ ਅਤੇ ਇਸ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਦੱਸਣਯੋਗ ਹੈ ਕਿ ਭਗਵੰਤ ਮਾਨ ਸ਼ਨਿਚਰਵਾਰ ਨੂੰ ਦਿੱਲੀ ’ਚ ਕੇਂਦਰੀ ਮੰਤਰੀ ਜੇਪੀ ਨੱਢਾ ਨੂੰ ਮਿਲਣ ਗਏ ਸਨ ਅਤੇ ਅੱਜ ਉਹ ਸਿੱਧੇ ਚੱਬੇਵਾਲ ’ਚ ਚੋਣ ਪ੍ਰਚਾਰ ਲਈ ਪੁੱਜੇ ਜਿੱਥੇ ਉਨ੍ਹਾਂ ਪ੍ਰਧਾਨਗੀ ਛੱਡਣ ਦੀ ਗੱਲ ਆਖੀ। ਇਸ ਮਗਰੋਂ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਹਲਕੇ ਵਿਚ ਪ੍ਰਚਾਰ ਲਈ ਗਏ। ਦੋ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਮਗਰੋਂ ਭਗਵੰਤ ਮਾਨ ਮੁੜ ਦਿੱਲੀ ਚਲੇ ਗਏ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ‘ਆਪ’ ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਪਹਿਲਾਂ ਹੀ ਹਾਈ ਕਮਾਨ ਕੋਲ ਜ਼ਾਹਰ ਕਰ ਚੁੱਕੇ ਹਨ।
ਕੁੱਝ ਦਿਨ ਪਹਿਲਾਂ ਚਰਚਾ ਛਿੜੀ ਸੀ ਕਿ ‘ਆਪ’ ਵੱਲੋਂ ਪਾਰਟੀ ਦੀ ਜ਼ਿੰਮੇਵਾਰੀ ਨਵੇਂ ਚਿਹਰੇ ਨੂੰ ਸੌਂਪੀ ਜਾ ਸਕਦੀ ਹੈ। ਭਗਵੰਤ ਮਾਨ ਨੇ ਆਖ ਦਿੱਤਾ ਹੈ ਕਿ ਉਨ੍ਹਾਂ ਕੋਲ ਬਤੌਰ ਮੁੱਖ ਮੰਤਰੀ ਹੋਰ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ ਜਿਸ ਕਰਕੇ ਪਾਰਟੀ ਦੀ ਜ਼ਿੰਮੇਵਾਰੀ ਦਾ ਭਾਰ ਕਿਸੇ ਹੋਰ ਦੇ ਮੋਢਿਆਂ ’ਤੇ ਪਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀਆਂ ਵੰਡੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਹਰ ਕਿਸੇ ਨੂੰ ਮੌਕਾ ਮਿਲਣਾ ਚਾਹੀਦਾ ਹੈ।
ਸਿਆਸੀ ਹਲਕਿਆਂ ਮੁਤਾਬਕ ਨਵੇਂ ਪ੍ਰਧਾਨ ਦਾ ਫ਼ੈਸਲਾ ਜ਼ਿਮਨੀ ਚੋਣਾਂ ਮਗਰੋਂ ਹੋ ਸਕਦਾ ਹੈ ਪ੍ਰੰਤੂ ਜਾਣਕਾਰੀ ਮੁਤਾਬਕ ‘ਆਪ’ ਨੇ ਨਵੇਂ ਪ੍ਰਧਾਨ ਲਈ ਚਿਹਰਾ ਤਲਾਸ਼ ਲਿਆ ਹੈ। ‘ਆਪ’ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਮੌਕੇ ਸਿਆਸੀ ਗਿਣਤੀ-ਮਿਣਤੀ ਦਾ ਖ਼ਿਆਲ ਰੱਖਿਆ ਜਾਵੇਗਾ। ਚਰਚਾ ਹੈ ਕਿ ਨਵੀਂ ਪ੍ਰਧਾਨਗੀ ਲਈ ਹਿੰਦੂ ਜਾਂ ਦਲਿਤ ਚਿਹਰੇ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਉਂਜ ਸੂਤਰ ਦੱਸਦੇ ਹਨ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨਾਮ ਪ੍ਰਧਾਨਗੀ ਲਈ ਵਿਚਾਰਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਰੀਬ ਸੱਤ ਵਰ੍ਹੇ ਪਹਿਲਾਂ ਭਗਵੰਤ ਮਾਨ ਨੂੰ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਨ੍ਹਾਂ ਦੀ ਪ੍ਰਧਾਨਗੀ ਹੇਠ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਾਈ ਹੈ।

Advertisement

ਪ੍ਰਕਾਸ਼ ਸਿੰਘ ਬਾਦਲ ਨੇ ਵੀ ਛੱਡੀ ਸੀ ਪ੍ਰਧਾਨਗੀ

ਪਿਛਾਂਹ ਵੱਲ ਦੇਖੀਏ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਰਹਿੰਦਿਆਂ ਪ੍ਰਧਾਨਗੀ ਛੱਡਣ ਦਾ ਅਜਿਹਾ ਹੀ ਐਲਾਨ 2008 ਵਿਚ ਕੀਤਾ ਸੀ। ਉਦੋਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਬਤੌਰ ਮੁੱਖ ਮੰਤਰੀ ਉਨ੍ਹਾਂ ਕੋਲ ਜ਼ਿੰਮੇਵਾਰੀਆਂ ਜ਼ਿਆਦਾ ਹਨ ਜਿਸ ਕਰਕੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦਾ ਅਹੁਦਾ ਛੱਡਣਾ ਚਾਹੁੰਦੇ ਹਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਇਆ ਗਿਆ ਸੀ। ਵੱਡੇ ਬਾਦਲ ਨੇ ਆਪਣੇ ਪੁੱਤਰ ਨੂੰ ਪ੍ਰਧਾਨ ਬਣਾਉਣ ਲਈ ਅਜਿਹਾ ਕੀਤਾ ਸੀ। ਸਾਲ 1999 ਵਿਚ ਜਦੋਂ ਗੁਰਚਰਨ ਸਿੰਘ ਟੌਹੜਾ ਨੇ ਸਲਾਹ ਦਿੱਤੀ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੀ ਵਧੇਰੇ ਜ਼ਿੰਮੇਵਾਰੀ ਦੇ ਮੱਦੇਨਜ਼ਰ ਪ੍ਰਧਾਨਗੀ ਕਿਸੇ ਹੋਰ ਨੂੰ ਸੌਂਪ ਦੇਣੀ ਚਾਹੀਦੀ ਹੈ ਤਾਂ ਰੱਫੜ ਪੈ ਗਿਆ ਸੀ। ਨਤੀਜੇ ਵਜੋਂ ਸਰਬ ਹਿੰਦ ਅਕਾਲੀ ਦਲ ਹੋਂਦ ਵਿਚ ਆਇਆ ਸੀ।

Advertisement
Advertisement