ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖਿਆ

07:39 AM Jul 12, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਰਾਜਧਾਨੀ ’ਚ ਪਾਰਟੀ ਦੀ ਸੂਬਾ ਇਕਾਈ ਦਾ ਦਫ਼ਤਰ ਸਥਾਪਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ਅੱਜ ‘ਆਪ’ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਪੰਜਾਬ ਇਕਾਈ ਨੂੰ ਦਫ਼ਤਰ ਲਈ ਢੁੱਕਵੀਂ ਥਾਂ ਅਲਾਟ ਕਰਨ ਸਬੰਧੀ ਮੁੜ ਪੱਤਰ ਲਿਖਿਆ ਹੈ। ਸ੍ਰੀ ਮਾਨ ਨੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੂੰ ਪੱਤਰ ਰਾਹੀਂ ਕਿਹਾ ਕਿ ‘ਆਪ’ ਇਕ ਰਜਿਸਟਰਡ ਸਿਆਸੀ ਪਾਰਟੀ ਹੈ, ਜੋ ਕਿ ਇਸ ਸਾਲ ਅਪਰੈਲ ਵਿੱਚ ਕੌਮੀ ਪਾਰਟੀ ਬਣ ਗਈ ਹੈ। ਇਸ ਤੋਂ ਇਲਾਵਾ ਪੰਜਾਬ ’ਚ ਪਾਰਟੀ ਦੀ ਸਰਕਾਰ ਹੈ, ਜਿਸ ਨੇ 117 ਵਿੱਚੋਂ 92 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 7 ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਤ ਹਨ। ਚੰਡੀਗੜ੍ਹ ਵਿੱਚ ਵੀ ‘ਆਪ’ ਦੇ 35 ਵਿੱਚੋਂ 14 ਕੌਂਸਲਰ ਹਨ ਪਰ ਕਈ ਵਾਰ ਮੀਟਿੰਗਾਂ ’ਚ ਗੱਲਬਾਤ ਅਤੇ ਪੱਤਰ ਲਿਖਣ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਪੰਜਾਬ ਨੂੰ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਪੱਖਪਾਤ ਤੇ ਗਲਤ ਮਨਸੂਬਿਆਂ ਦੇ ਚਲਦਿਆਂ ‘ਆਪ’ ਨੂੰ ਜ਼ਮੀਨ ਅਲਾਟ ਨਹੀਂ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜੋ ਕਿ ਖੇਤਰੀ ਪਾਰਟੀ ਹੈ, ਉਸ ਕੋਲ ਸੈਕਟਰ-28 ’ਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ’ਚ ਇਕ ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਕੋਲ ਸੈਕਟਰ-33 ਅਤੇ 37 ਵਿੱਚ ਦੋ ਪਲਾਟ ਹਨ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਪੰਜਾਬ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ। ਉਨ੍ਹਾਂ ਨੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੂੰ ਚੰਡੀਗੜ੍ਹ ਵਿੱਚ ‘ਆਪ’ ਦਫ਼ਤਰ ਦੀ ਢੁਕਵੀਂ ਥਾਂ ਜਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ।

Advertisement

Advertisement
Tags :
ਪੱਤਰਭਗਵੰਤਰਾਜਪਾਲਲਿਖਿਆ
Advertisement