ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਧੂੰਆਂਧਾਰ ਪ੍ਰਚਾਰ

07:32 AM May 30, 2024 IST
ਬੰਗਾ ’ਚ ਮਾਲਵਿੰਦਰ ਸਿੰਘ ਕੰਗ ਦੇ ਹੱਕ ’ਚ ਰੋਡ ਸ਼ੋਅ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਸੰਜੀਵ ਤੇਜਪਾਲ/ਰਾਕੇਸ਼ ਸੈਣੀ
ਮੋਰਿੰਡਾ/ਨੰਗਲ, 29 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਚਾਰ ਜੂਨ ਨੂੰ ਦੇਸ਼ ਵਿੱਚੋਂ ਮੋਦੀ ਸਰਕਾਰ ਦੀ ਵਿਦਾਇਗੀ ਹੋ ਜਾਵੇਗੀ ਅਤੇ ਕੇਂਦਰ ਦੀ ਤਾਨਾਸ਼ਾਹ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਦਾ ਬਦਲਾ ਪੰਜਾਬ ਵਿੱਚ ‘ਆਪ’ ਦੇ 13 ਦੇ 13 ਉਮੀਦਵਾਰਾਂ ਨੂੰ ਜਿਤਾ ਕੇ ਲਿਆ ਜਾਵੇਗਾ। ਇਹ ਦਾਅਵਾ ਉਨ੍ਹਾਂ ਮੋਰਿੰਡਾ ਦੇ ਰਾਜ ਮਹਿਲ ਪੈਲੇਸ ਵਿੱਚ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਾਲੰਟੀਅਰਾਂ ਅਤੇ ਹੋਰ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਮੌਜੂਦ ਸਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਜ਼ੁਲਮ ਅਤੇ ਜਬਰ ਵਿਰੁੱਧ ਲੜਨ ਦੀ ਪ੍ਰੇਰਨਾ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਢਾਈ ਸਾਲਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਹਰ ਵਾਰ ਉਮੀਦਵਾਰ ਬਦਲਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੌਜੂਦਾ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ 2014 ਦੀ ਲੋਕ ਸਭਾ ਚੋਣ ਵਿੱਚ ਉਨ੍ਹਾਂ ਵੱਲੋਂ ਜ਼ਮਾਨਤ ਜ਼ਬਤ ਕਰਵਾਈ ਗਈ ਸੀ ਮਗਰੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਛੋਟੀ ਉਮਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਿੰਗਲਾ ਨੂੰ ਹਰਾਇਆ। ਇਸ ਮੌਕੇ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਖ ਵਿਲਾਸ ਮਾਮਲੇ ਬਾਰੇ ਘੇਰਿਆ। ਮੁੱਖ ਮੰਤਰੀ ਭਗਵੰਤ ਮਾਨ ਤਿੰਨ ਘੰਟੇ ਦੇਰੀ ਨਾਲ ਪੁੱਜੇ।

Advertisement

ਬੀਬੀਆਂ ਦੇ ਖਾਤਿਆਂ ’ਚ ਗਿਆਰਾਂ ਸੌ ਰੁਪਏ ਪਾਉਣ ਦਾ ਵਾਅਦਾ

ਬੰਗਾ/ ਬਲਾਚੌਰ (ਸੁਰਜੀਤ ਮਜਾਰੀ/ ਗੁਰਦੇਵ ਸਿੰਘ ਗਹੂੰਣ): ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਬੀਬੀਆਂ ਦੇ ਖਾਤਿਆਂ ’ਚ ਹਜ਼ਾਰ ਦੀ ਥਾਂ ਸੌ ਰੁਪਏ ਵਧਾ ਕੇ ਜਮ੍ਹਾਂ ਕਰਾਏ ਜਾਣਗੇ। ਉਹ ਅੱਜ ਬੰਗਾ ਅਤੇ ਬਲਾਚੌਰ ਵਿੱਚ ਆਨੰਦਪੁਰ ਸਾਹਿਬ ਦੇ ਆਮ ਆਦਮੀ ਪਾਰਟੀ ਦੇੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ’ਚ ਰੋਡ ਸ਼ੋਅ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਚਾਰ ਸੌ ਤੋਂ ਪਾਰ ਜਾਣ ਦਾ ਸੁਫ਼ਨਾ ਲੈਣਾ ਭੁੱਲ ਜਾਵੇ ਕਿਉਂਕਿ ਦੇਸ਼ ਅੰਦਰ ਸੱਤਾ ਤਬਦੀਲੀ ਦਾ ਬਿਗਲ ਵੱਜ ਚੁੱਕਿਆ ਹੈ। ਬਲਾਚੌਰ ਵਿੱਚ ਰੋਡ ਸ਼ੋਅ ਦੌਰਾਨ ਪੁਲੀਸ ਪ੍ਰਸ਼ਾਸਨ ਨੂੰ ਲੋਕਾਂ ਦੀ ਭੀੜ ਨੂੰ ਕੰਟਰੋਲ ਕਰਨ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।

Advertisement
Advertisement