ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਵੰਤ ਮਾਨ ਦੇ ਪਰਿਵਾਰ ਨੇ ਜਲੰਧਰ ਵਿੱਚ ਸੰਭਾਲਿਆ ਮੋਰਚਾ

06:30 AM Apr 29, 2024 IST
ਮੰਦਰ ਵਿੱਚ ਨਤਮਸਤਕ ਹੋਣ ਸਮੇਂ ਡਾ. ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ ਅਤੇ ਪਵਨ ਟੀਨੂੰ। -ਫੋਟੋ ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 28 ਅਪਰੈਲ
ਲੋਕ ਸਭਾ ਹਲਕਾ ਜਲੰਧਰ ਦੀ ਸੀਟ ਮੁੱਖ ਮੰਤਰੀ ਭਗਵੰਤ ਮਾਨ ਵਕਾਰ ਦਾ ਸਵਾਲ ਬਣਾ ਕੇ ਲੜ ਰਹੇ ਹਨ। ਉਨ੍ਹਾਂ ਵਰਕਰਾਂ ਦੀ ਮੀਟਿੰਗ ਵਿੱਚ ਇਹ ਐਲਾਨ ਕੀਤਾ ਸੀ ਕਿ ਸੰਗਰੂਰ ਤੋਂ ਬਾਅਦ ਜਲੰਧਰ ਵੀ ਉਨ੍ਹਾਂ ਲਈ ਸਭ ਤੋਂ ਅਹਿਮ ਸੀਟ ਹੋਵੇਗੀ। ਵਿਧਾਇਕਾਂ ਦੀ ਮੀਟਿੰਗ ਵਿੱਚ ਤਾਂ ਭਗਵੰਤ ਮਾਨ ਨੇ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਜਲੰਧਰ ਸੀਟ ਨੂੰ ਉਹ ਹਰ ਹਾਲ ਵਿੱਚ ਤੇ ਕਿਸੇ ਵੀ ਕੀਮਤ ਵਿੱਚ ਜਿੱਤਣਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਮਗਰੋਂ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ ਅਤੇ ਧੀ ਨਿਆਮਤ ਕੌਰ ਨੂੰ ਲੈ ਕੇ ‘ਆਪ’ ਦੇ ਇੱਥੋਂ ਦੇ ਉਮੀਦਵਾਰ ਪਵਨ ਟੀਨੂੰ ਸਣੇ ਸ੍ਰੀ ਕਸ਼ਟ ਨਿਵਾਰਣ ਬਾਲਾਜੀ ਮੰਦਰ ਵਿੱਚ ਨਤਮਸਤਕ ਹੋਏ।
ਡਾ. ਗੁਰਪ੍ਰੀਤ ਕੌਰ ਨੇ ਪਵਨ ਟੀਨੂੰ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਵਿੱਚੋਂ ਸਧਾਰਨ ਪਰਿਵਾਰਾਂ ਦੇ ਚੁਣ-ਚੁਣ ਕੇ ਮਿਹਨਤੀ ਤੇ ਇਮਾਨਦਾਰ ਲੋਕਾਂ ਨੂੰ ਇਕ ਮੰਚ ’ਤੇ ਇਕੱਠਾ ਕਰ ਰਹੀ ਹੈ ਤਾਂ ਜੋ ਲੋੜਵੰਦ ਪੰਜਾਬੀ ਲੋਕਾਂ ਦੀ ਸੇਵਾ ਵਿੱਚ ਕੋਈ ਘਾਟ ਬਾਕੀ ਨਾ ਰਹੇ। ਬਸਤੀ ਦਾਨਿਸ਼ਮੰਦਾਂ ਵਿੱਚ ਪਵਨ ਟੀਨੂੰ ਦੇ ਹੱਕ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਪਵਨ ਟੀਨੂੰ ਨਾਲ ਗੁਰਚਰਨ ਸਿੰਘ ਚੰਨੀ, ਅੰਮ੍ਰਿਤਪਾਲ ਸਿੰਘ ਚੇਅਰਮੈਨ, ਮਹਿੰਦਰ ਭਗਤ ਹਲਕਾ ਇੰਚਾਰਜ ਜਲੰਧਰ ਉਤਰੀ, ਮਿੰਟੂ ਲਹੌਰੀਆ, ਆਈਐੱਸ ਬੱਗਾ ਤੇ ਪੰਕਜ ਵੀ ਹਾਜ਼ਰ ਸਨ। ਪਾਰਟੀ ਦੇ ਐੱਸਸੀ ਵਿੰਗ ਦੇ ਆਗੂ ਬੰਸੀ ਲਾਲ ਤੇ ਉਸ ਦੀ ਟੀਮ ਵੱਲੋਂ ਕਰਵਾਈ ਗਈ ਇਸ ਰੈਲੀ ਵਿੱਚ ਪਵਨ ਟੀਨੂੰ ਨੇ ਕਿਹਾ ਕਿ ਵਿਰੋਧੀ ਲੀਡਰ ‘ਆਪ’ ਖ਼ਿਲਾਫ਼ ਦਲੀਲਾਂ ਨਾਲ ਗੱਲ ਕਰਨ ਦੀ ਬਜਾਏ ਗੁਮਰਾਹਕੁੰਨ ਪ੍ਰਚਾਰ ਕਰ ਰਹੇ ਹਨ।

Advertisement

Advertisement
Advertisement