For the best experience, open
https://m.punjabitribuneonline.com
on your mobile browser.
Advertisement

ਭਾਈ ਘਨ੍ਹੱਈਆ ਸੇਵਾ ਸੁਸਾਇਟੀ ਨੇ ਬੱਚਿਆਂ ਨੂੰ ਸਾਜ਼ ਮੁਹੱਈਆ ਕਰਵਾਏ

08:01 AM Jul 24, 2024 IST
ਭਾਈ ਘਨ੍ਹੱਈਆ ਸੇਵਾ ਸੁਸਾਇਟੀ ਨੇ ਬੱਚਿਆਂ ਨੂੰ ਸਾਜ਼ ਮੁਹੱਈਆ ਕਰਵਾਏ
ਬੱਚਿਆਂ ਨੂੰ ਧਾਰਮਿਕ ਸਾਜ਼ਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੈਂਬਰ।-ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਜੁਲਾਈ
ਸਮਾਜ ਸੇਵੀ ਸੰਸਥਾ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵੱਲੋਂ ਸਰਬਜੀਤ ਸਿੰਘ ਦੀ ਅਗਵਾਈ ਹੇਠ ਸਿੱਖੀ ਦੇ ਪ੍ਰਸਾਰ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਨੂੰ ਹਾਰਮੋਨੀਅਮ ਅਤੇ ਤਬਲਾ ਆਦਿ ਸਾਜ਼ ਉਪਲਬਧ ਕਰਵਾਏ ਗਏ। ਬੱਚਿਆਂ ਨੂੰ ਕੀਰਤਨ ਅਤੇ ਗੁਰਬਾਣੀ ਨਾਲ ਜੋੜਨ ਲਈ ਇੱਕ ਰਾਗੀ ਸਿੰਘ ਦੀ ਨਿਯੁਕਤੀ ਵੀ ਕੀਤੀ ਗਈ ਜੋ ਵਿਦਿਆਰਥੀਆਂ ਨੂੰ ਹਾਰਮੋਨੀਅਮ ਤੇ ਤਬਲਾ ਸਿਖਾਉਣਗੇ। ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਸਾਨੂੰ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਅਜਿਹੇ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ।
ਪ੍ਰਿੰਸੀਪਲ ਭਿੰਦਰਪਾਲ ਕੌਰ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ।
ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਕੌਰ, ਜਤਿੰਦਰ ਕੌਰ, ਨਰੇਸ਼ ਕੌਰ ਖਾਲਸਾ, ਕਸ਼ਮੀਰ ਸਿੰਘ ਖਾਲਸਾ, ਸੁਖਵਿੰਦਰ ਕੌਰ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਕੌਰ, ਪਲਵਿੰਦਰ ਕੌਰ, ਸੁਨੀਤਾ ਦੇਵੀ, ਰਾਜਿੰਦਰ ਸਿੰਘ ਢੀਂਡਸਾ ਤੇ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
Author Image

sukhwinder singh

View all posts

Advertisement