ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਅ ਜੀ ਗੁਰਸ਼ਰਨ ਸਿੰਘ ਕਲਾ ਸਲਾਮ ਕਾਫ਼ਲੇ ਦੀ ਮੀਟਿੰਗ

07:18 AM May 31, 2024 IST
ਤਰਕਸ਼ੀਲ ਭਵਨ ਬਰਨਾਲਾ ਵਿੱਚ ਸੰਬੋਧਨ ਕਰਦੇ ਹੋਏ ਬੀਕੇਯੂ ਆਗੂ ਝੰਡਾ ਸਿੰਘ ਜੇਠੂਕੇ।

ਪ੍ਰਸ਼ੋਤਮ ਬੱਲੀ
ਬਰਨਾਲਾ, 30 ਮਈ
ਪਿਛਲੇ ਦਿਨੀ ਵਿਛੋੜਾ ਦੇ ਗਏ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਲਈ ਬਰਨਾਲਾ ਵਿਖੇ 9 ਜੂਨ ਨੂੰ ਸੂਬਾ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ। ‘ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ’ ਵੱਲੋਂ ਕੀਤੇ ਜਾ ਰਹੇ ਇਸ ਸਮਾਗਮ ਦੀ ਤਿਆਰੀ ਲਈ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਜਨਤਕ ਕਾਰਕੁਨਾਂ ਦੀ ਭਰਵੀਂ ਇਕੱਤਰਤਾ ਕੀਤੀ ਗਈ ਜਿਸ ਵਿੱਚ ਇਸ ਸਮਾਗਮ ਦੇ ਉਦੇਸ਼ ਅਤੇ ਸੁਰਜੀਤ ਪਾਤਰ ਦੀ ਸਾਹਿਤਕ ਦੇਣ ਬਾਰੇ ਚਰਚਾ ਕੀਤੀ ਗਈ ਅਤੇ ਸਮਾਗਮ ਦੀ ਲਾਮਬੰਦੀ/ ਤਿਆਰੀਆਂ ਸਬੰਧੀ ਵਿਉਂਤਬੰਦੀ ਉਲੀਕੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਲਾਮ ਕਾਫ਼ਲਾ ਦੇ ਕਨਵੀਨਰ ਜਸਪਾਲ ਜੱਸੀ, ਕਾਫ਼ਲਾ ਟੀਮ ਮੈਂਬਰ ਅਮੋਲਕ ਸਿੰਘ, ਪਾਵੇਲ ਕੁੱਸਾ ਤੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸੁਰਜੀਤ ਪਾਤਰ ਲੋਕਾਂ ਪੱਖੀ ਕਵੀ ਸਨ। ਉਹਨਾਂ ਨੇ ਪੰਜਾਬੀ ਲੋਕਾਂ ਦੇ ਦੁੱਖਾਂ ਦਰਦਾਂ ਨੂੰ ਕਵਿਤਾ ਦੀ ਜ਼ੁਬਾਨ ਦਿੱਤੀ। ਇਕੱਤਰਤਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਆਦਿ ਮੌਜੂਦ ਸਨ।

Advertisement

Advertisement