For the best experience, open
https://m.punjabitribuneonline.com
on your mobile browser.
Advertisement

ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

08:37 AM Sep 25, 2024 IST
ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ’ਚ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਅਰਦਾਸ ਕਰਦੇ ਹੋਏ ਪ੍ਰਬੰਧਕ ਤੇ ਹੋਰ।
Advertisement

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਭਾਈ ਲਾਲੋ ਦੇ ਜੀਵਨ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਸੰਗਤ ਨੂੰ ਭਾਈ ਲਾਲੋ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।

Advertisement

Advertisement
Author Image

joginder kumar

View all posts

Advertisement