For the best experience, open
https://m.punjabitribuneonline.com
on your mobile browser.
Advertisement

ਸਕੂਲ ਵਿੱਚ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

09:39 AM Jul 11, 2024 IST
ਸਕੂਲ ਵਿੱਚ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਹਰਗੋਬਿੰਦ ਸਕੂਲ ਕਾਂਗੜ ਦੀਆਂ ਬੱਚੀਆਂ ਕਵੀਸ਼ਰੀ ਪੇਸ਼ ਕਰਦੀਆਂ ਹੋਈਆਂ।
Advertisement

ਭਗਤਾ ਭਾਈ:

Advertisement

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਸਕੂਲ ਸਟਾਫ਼ ਅਤੇ ਬੱਚਿਆਂ ਵੱਲੋਂ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਦੀ ਅਗਵਾਈ ਹੇਠ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਦੇ ਪ੍ਰੋਗਰਾਮ ਮੈਨੇਜਰ ਭਾਈ ਭਿੰਦਰ ਸਿੰਘ ਨੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਇਆ। ਟਰੱਸਟੀ ਭੁਪਿੰਦਰ ਸਿੰਘ ਅਤੇ ਸੁਪਰਵਾਈਜ਼ਰ ਗੁਰਸੇਵਕ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਗੁਰਮਤਿ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਬੱਚਿਆਂ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਇਸ ਜੀਵਨ ਬਾਰੇ ਕਵੀਸ਼ਰੀ ਪੇਸ਼ ਕੀਤੀ। ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਨੇ ਸਤਿਨਾਮ ਸਰਵ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਤਰਨਵੀਰ ਕੌਰ, ਕਰੀਤਿਕਾ ਸ਼ਰਮਾ, ਮੰਦਰ ਸਿੰਘ ਤੇ ਦਵਿੰਦਰ ਕੁਮਾਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×