ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕਤਸਰ ਦਾ ਭਾਈ ਪਰਿਵਾਰ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ

07:38 AM Apr 27, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 26 ਅਪਰੈਲ
ਮੁਕਤਸਰ ਦਾ ਭਾਈ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ। ਭਾਈ ਪਰਿਵਾਰ ’ਚੋਂ ਸੰਸਦ ਮੈਂਬਰ ਤੇ ਵਿਧਾਇਕ ਰਹੇ ਹਨ। ਹੁਣ ਇਸ ਪਰਿਵਾਰ ਦੀ ਤੀਜੀ ਪੀੜ੍ਹੀ ਵਿੱਚੋਂ ਭਾਈ ਰਾਹੁਲ ਸਿੰਘ ਸਿੱਧੂ ਭਾਜਪਾ ਨੇਤਾ ਵਜੋਂ ਆਪਣੇ ਨਵੀਂ ਪਾਰੀ ਸ਼ੁਰੂ ਕਰਨਗੇ। ਰਾਹੁਲ ਸਿੱਧੂ ਦੇ ਪਿਤਾ ਭਾਈ ਹਰਨਿਰਪਾਲ ਸਿੰਘ ਕੁੱਕੂ, ਮੁਕਤਸਰ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਕੋਟਕਪੂਰਾ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਵੀ ਲੜ ਚੁੱਕੇ ਹਨ। ਰਾਹੁਲ ਸਿੰਘ ਸਿੱਧੂ ਖੁਦ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਤਾਇਆ ਭਾਈ ਸ਼ਮਿੰਦਰ ਸਿੰਘ, ਹਲਕਾ ਫਰੀਦਕੋਟ ਤੋਂ ਐੱਮ ਪੀ ਰਹਿ ਚੁੱਕੇ ਹਨ| ਭਾਈ ਪਰਿਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਵਜੋਂ ਵੀ ਜਾਣਿਆ ਜਾਂਦਾ ਹੈ। ਉਹ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਵੀ ਬਹੁਤ ਨਜ਼ਦੀਕੀ ਸਨ। ਭਾਈ ਰਾਹੁਲ ਸਿੰਘ ਸਿੱਧੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਮੁਕਤਸਰ ਹਲਕੇ ਅਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਸਿਆਸੀ ਸਮੀਕਰਨ ਬਦਲ ਗਏ ਹਨ। ਭਾਈ ਪਰਿਵਾਰ ਨਾਲ ਸ਼ਹਿਰੀ ਵੋਟਰ ਵੱਡੀ ਗਿਣਤੀ ਵਿੱਚ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਫਾਜ਼ਿਲਕਾ ਅਤੇ ਫਿਰੋਜ਼ਪੁਰ ਖੇਤਰ ਦੇ ਸਿਆਸੀ ਆਗੂਆਂ ਅਤੇ ਇਲਾਕਾ ਵਾਸੀਆਂ ਨਾਲ ਵੀ ਪੁਰਾਣੀ ਸਾਂਝ ਹੈ। ਭਾਈ ਸਿੱਧੂ ਨੇ ਦੱਸਿਆ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਉਨ੍ਹਾਂ ਆਪਣੇ ਸ਼ੁਭਚਿੰਤਕਾਂ ਨਾਲ ਮਸ਼ਵਰਾ ਕਰਨ ਉਪਰੰਤ ਹੀ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਪਣੇ ਅਗਲੇ ਕਦਮ ਬਾਰੇ ਜਾਣਕਾਰੀ ਦੇਣਗੇ। ਭਾਈ ਪਰਿਵਾਰ ਦੀ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਅਮਰੀਕ ਸਿੰਘ ਅਲੀਵਾਲ ਅਤੇ ਸਰਬਦੀਪ ਸਿੰਘ ਵਿਰਕ ਹੋਰਾਂ ਨਾਲ ਸਾਂਝ ਹੈ।

Advertisement

Advertisement
Advertisement