ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੈਣੀ ਮਹਿਰਾਜ ਮਾਡਲ: ਪਲਾਸਟਿਕ ਲਿਆਓ, ਗੁੜ ਲੈ ਜਾਓ

07:56 PM Jun 29, 2023 IST

ਰਵਿੰਦਰ ਰਵੀ

Advertisement

ਬਰਨਾਲਾ, 27 ਜੂਨ

ਪਿੰਡ ਭੈਣੀ ਮਹਿਰਾਜ ਦੀ ਗਰਾਮ ਪੰਚਾਇਤ ਨੇ ਵਾਤਾਵਰਨ ਦੀ ਸੰਭਾਲ ਲਈ ਪਲਾਸਟਿਕ ਮੁਕਤ ਪਿੰਡ ਬਣਾਉਣ ਦਾ ਸੰਕਲਪ ਲਿਆ ਹੈ। ਇਸ ਤਹਿਤ ‘ਪਲਾਸਟਿਕ ਕਚਰਾ ਲਿਆਓ, ਗੁੜ ਖੰਡ ਲੈ ਜਾਓ’ ਦਾ ਨਾਅਰਾ ਦਿੱਤਾ ਗਿਆ ਹੈ। ਪਿੰਡ ਦੀ ਸੱਥ ਵਿੱਚ ਕੀਤੇ ਗਏ ਆਮ ਇਜਲਾਸ ਵਿੱਚ ਪਿੰਡ ਦੀ ਵਿਉਂਤਬੰਦੀ ਦਾ ਖਾਕਾ ਗ੍ਰਾਮ ਸਭਾ ਦੇ ਮੈਂਬਰਾਂ ਨੇ ਖੁਦ ਉਲੀਕਿਆ ਹੈ।

Advertisement

ਆਮ ਇਜਲਾਸ ਦੀ ਪ੍ਰਧਾਨਗੀ ਚੇਅਰਪਰਸਨ ਸੁਖਵਿੰਦਰ ਕੌਰ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਮੀਤ ਹੇਅਰ ਦੇ ਓਐੱਸਡੀ ਹਸਨਪ੍ਰੀਤ ਭਾਰਦਵਾਜ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਗ੍ਰਾਮ ਸਭਾ ਦੇ ਆਮ ਇਜਲਾਸ ਵਿੱਚ ਖੁਦ ਆਪਣੇ ਪਿੰਡ ਦੀ ਵਿਕਾਸ ਯੋਜਨਾ ਬਣਾਉਣ। ‘ਆਪ’ ਆਗੂ ਗਗਨਦੀਪ ਸਿੰਘ ਤੇ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੇ ਉਦੇਸ਼ ਨਾਲ ਜੋ ਪਿੰਡ ਵਾਸੀ ਪੰਚਾਇਤ ਨੂੰ ਪਲਾਸਟਿਕ ਵੇਸਟ ਦੇਣਗੇ, ਉਸ ਬਦਲੇ ਮੁਫ਼ਤ ਵਿੱਚ ਗੁੜ ਜਾਂ ਖੰਡ ਦਿੱਤੀ ਜਾਵੇਗੀ।

ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਰਜ ਦੀ ਸ਼ੁਰੂਆਤ ਪਹਿਲੀ ਜੁਲਾਈ ਤੋਂ ਕੀਤੀ ਜਾਵੇਗੀ ਤੇ ਹਰ ਤਿੰਨ ਮਹੀਨਿਆਂ ਬਾਅਦ ਲੋਕਾਂ ਤੋਂ ਪਲਾਸਟਿਕ ਵੇਸਟ ਲਿਆ ਜਾਵੇਗਾ। ਇਸ ਤੋਂ ਇਲਾਵਾ ਔਰਤਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਔਰਤਾਂ ਤੇ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਆਦਿ ਮਤੇ ਪਾਸ ਕੀਤੇ ਗਏ। ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ ਨੇ ਸਾਲ 2022-23 ਦਾ ਆਮਦਨ ਤੇ ਖਰਚ ਪੜ੍ਹ ਕੇ ਸੁਣਾਇਆ। ਇਸ ਮੌਕੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਕੋਆਡੀਨੇਟਰ ਕੁਲਵਿੰਦਰ ਸਿੰਘ, ਵੀਡੀਓ ਪਰਮਜੀਤ ਭੁੱਲਰ, ਸਿਹਤ ਵਿਭਾਗ ਤੋਂ ਮਲਕੀਤ ਸਿੰਘ, ਪਸ਼ੂ ਪਾਲਣ ਵਿਭਾਗ ਤੋਂ ਗੁਰਮੇਲ ਸਿੰਘ, ਰਾਊਡ ਗਲਾਸ ਸੰਸਥਾ ਦੇ ਪ੍ਰੇਮਜੀਤ ਸਿੰਘ, ਪੰਚ ਜਰਨੈਲ ਸਿੰਘ, ਹਰਮੇਲ ਸਿੰਘ ਅਤੇ ਡਾ. ਨਛੱਤਰ ਸਿੰਘ ਮੌਜੂਦ ਸਨ।

Advertisement
Tags :
ਪਲਾਸਟਿਕਭੈਣੀਮਹਿਰਾਜਮਾਡਲ:ਲਿਆਓ,
Advertisement