ਭਜਨ ਗਾਇਕ ਕਨ੍ਹੱਈਆ ਨੇ ਲਿਆ ਯੂ-ਟਰਨ
08:06 AM Sep 11, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਐਲਾਨ ਕਰ ਚੁੱਕੇ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਯੂ-ਟਰਨ ਲੈਂਦਿਆਂ ਕਾਂਗਰਸ ਵਿੱਚ ਨਾ ਜਾਣ ਦਾ ਐਲਾਨ ਕਰ ਦਿੱਤਾ ਹੈ। ਅੱਜ ਦੁਪਹਿਰ ਸਮੇਂ ਕਨ੍ਹੱਈਆ ਮਿੱਤਲ ਨੇ ਸੋਸ਼ਲ ਮੀਡੀਆ ’ਤੇ ਸੰਬੋਧਨ ਕਰਦਿਆਂ ਸਾਰਿਆਂ ਤੋਂ ਮੁਆਫੀ ਮੰਗੀ ਅਤੇ ਕਾਂਗਰਸ ਵਿੱਚ ਨਾ ਜਾਣ ਦਾ ਐਲਾਨ ਕੀਤਾ ਹੈ। ਸ੍ਰੀ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦੋ ਦਿਨਾਂ ਵਿੱਚ ਅਹਿਸਾਸ ਹੋਇਆ ਕਿ ਲੋਕ ਤੇ ਭਾਜਪਾ ਹਾਈਕਮਾਂਡ ਉਨ੍ਹਾਂ ਨਾਲ ਕਿੰਨਾ ਪਿਆਰ ਕਰਦੀ ਹੈ, ਜੋ ਕਿ ਉਸ ਲਈ ਵਧੇਰੇ ਚਿੰਤਤ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲੋਕਾਂ ਤੋਂ ਮੁਆਫੀ ਮੰਗਦੇ ਹੋਏ ਕਿਹਾ ਕਿ ਉਹ ਸਨਾਤਨੀਆਂ ਦਾ ਭਰੋਸਾ ਨਹੀਂ ਟੁੱਟਣ ਦੇਣਗੇ। ਜ਼ਿਕਰਯੋਗ ਹੈ ਕਿ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ 8 ਸਤੰਬਰ ਨੂੰ ਸੋਸ਼ਲ ਮੀਡੀਆ ’ਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ।
Advertisement
Advertisement
Advertisement