ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਕਿਯੂ ਧਨੇਰ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

08:02 AM May 14, 2024 IST
ਭਵਾਨੀਗੜ੍ਹ ਵਿਖੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਮੁਜ਼ਾਹਰਾ ਕਰਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਮਈ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵੱਲੋਂ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਜਨਰਲ ਸਕੱਤਰ ਜਵਾਲਾ ਸਿੰਘ ਘਨੌੜ੍ਹ, ਸੁਖਦੇਵ ਸਿੰਘ, ਅੰਗਰੇਜ਼ ਸਿੰਘ, ਮਹਿੰਦਰ ਸਿੰਘ ਮਾਝੀ, ਕਰਮਜੀਤ ਸਿੰਘ ਬਾਲਦ, ਜੋਗਾ ਸਿੰਘ ਤੇ ਭਰਪੂਰ ਸਿੰਘ ਮਾਝੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਦਿੱਲੀ ਕਿਸਾਨ ਮੋਰਚੇ ਦੌਰਾਨ 900 ਕਿਸਾਨ ਸ਼ਹੀਦ ਕੀਤੇ ਗਏ ਅਤੇ ਹੁਣ ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇੰਨੀਆਂ ਕੁਰਬਾਨੀਆਂ ਤੋਂ ਬਾਅਦ ਮੋਦੀ ਸਰਕਾਰ ਮੰਗਾਂ ਨੂੰ ਮੰਨ ਕੇ ਵੀ ਲਾਗੂ ਕਰਨ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੁਣ ਜਦੋਂ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਆਏ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲੀਸ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਉਨ੍ਹਾਂ ਤਾੜਨਾ ਕੀਤੀ ਕਿ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Advertisement

Advertisement