ਮਾਲੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਾਕਿਯੂ ਵੱਲੋਂ ਰੋਸ ਮੁਜ਼ਾਹਰਾ
10:27 AM Sep 21, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮਾਲਵਿੰਦਰ ਸਿੰਘ ਮਾਲੀ ’ਤੇ ਕੇਸ ਦਰਜ ਕਰ ਕੇ ਜੇਲ੍ਹ ਭੇਜਣ ਦੀ ਇਸ ਧੱਕੇਸ਼ਾਹੀ ਵਿਰੁੱਧ ਡੀਸੀ ਦਫ਼ਤਰ ਦੇ ਬਾਹਰ ਮੁਜ਼ਾਹਰਾ ਕੀਤਾ ਅਤੇ ਕੇਸ ਰੱਦ ਕਰ ਕੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਵੱਲੋਂ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਹੇਠ ਇਕੱਠ ਕੀਤਾ ਗਿਆ। ਇਸ ਦੌਰਾਨ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਬੇਸ਼ੱਕ ਜਥੇਬੰਦੀ ਦੀ ਵਿਚਾਰਧਾਰਾ ਦੇ ਸ੍ਰੀ ਮਾਲੀ ਦੀਆਂ ਟਿੱਪਣੀਆਂ ਨਾਲ ਮਤਭੇਦ ਹਨ, ਪ੍ਰੰਤੂ ਕਿਸੇ ਵੀ ਵਿਅਕਤੀ ਵਿਰੁੱਧ ਉਸਦੇ ਵਿਚਾਰਾਂ ਨੂੰ ਆਧਾਰ ਬਣਾ ਕੇ ਜੇਲ੍ਹ ਵਿੱਚ ਬੰਦ ਕਰਨਾ ਜਮਹੂਰੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਵੇਂ ਫੌਜਦਾਰੀ ਕਾਨੂੰਨ ਲੋਕਾਂ ਦੀ ਆਵਾਜ਼ ਬੰਦ ਕਰਨ ਲਈ ਲੈ ਕੇ ਆਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸ੍ਰੀ ਮਾਲੀ ਦੀ ਰਿਹਾਈ ਦੀ ਮੰਗ ਕੀਤੀ।
Advertisement
Advertisement