ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਕਿਯੂ (ਸ਼ਾਦੀਪੁਰ) ਵੱਲੋਂ ਬਰਨਾਲਾ ਤੇ ਬਠਿੰਡਾ ਦੇ ਪ੍ਰਧਾਨ ਨਿਯੁਕਤ

07:21 AM Oct 04, 2024 IST
ਨਵ-ਨਿਯੁਕਤ ਪ੍ਰਧਾਨਾਂ ਨੂੰ ਸਨਮਾਨਦੇ ਹੋਏ ਬੂਟਾ ਸਿੰਘ ਸ਼ਾਦੀਪੁਰ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਭੁਨਰਹੇੜੀ ਵਿੱਚ ਇੱਕ ਮੀਟਿੰਗ ਕੀਤੀ ਗਈ, ਜਿਸ ਦੌਰਾਨ ਹਰਜੀਤ ਸਿੰਘ ਬਠਿੰਡਾ ਨੂੰ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਕੈਪਟਨ ਤਰਸੇਮ ਸਿੰਘ ਨੂੰ ਬਠਿੰਡਾ ਜ਼ਿਲ੍ਹੇ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਕੈਪਟਨ ਕਰਨੈਲ ਸਿੰਘ ਬਰਨਾਲਾ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸ੍ਰੀ ਸ਼ਾਦੀਪੁਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਇੱਕ ਮਹੀਨੇ ਅੰਦਰ ਟੀਮਾਂ ਤਿਆਰ ਕੀਤੀਆਂ ਜਾਣ। ਇਸ ਮੌਕੇ ਕੈਪਟਨ ਮੇਜਰ ਸਿੰਘ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਰਹਿਨੁਮਾਈ ’ਚ ਇਹ ਮੀਟਿੰਗ ਹੋਈ। ਇਸ ਮੌਕੇ ਸ੍ਰੀ ਸ਼ਾਦੀਪੁਰ ਨੇ ਕਿਹਾ ਕਿ ਇੱਕ ਅਕਤੂਬਰ ਤੋਂ ਬੋਲੀ ਸ਼ੁਰੂ ਹੋ ਚੁੱਕੀ ਹੈ ਪਰ ਮੰਡੀਆਂ ਵਿੱਚ ਅਜੇ ਵੀ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਬੋਲੀ ਸ਼ੁਰੂ ਨਾ ਕਰਵਾਈ ਤਾਂ ਫਿਰ ਕਿਸਾਨਾਂ ਨੂੰ ਇਕੱਠਿਆਂ ਹੋ ਕੇ ਕੋਈ ਹੋਰ ਸਖ਼ਤ ਸਟੈਂਡ ਲੈਣ ਲਈ ਮਜਬੂਰ ਹੋਣਾ ਪਵੇਗਾ।

Advertisement

Advertisement