For the best experience, open
https://m.punjabitribuneonline.com
on your mobile browser.
Advertisement

ਭਾਕਿਯੂ ਉਗਰਾਹਾਂ ਵੱਲੋਂ ਭਵਾਨੀਗੜ੍ਹ ਥਾਣੇ ਅੱਗੇ ਦੂਜੇ ਦਿਨ ਵੀ ਪੱਕਾ ਮੋਰਚਾ ਜਾਰੀ

04:48 PM Mar 27, 2024 IST
ਭਾਕਿਯੂ ਉਗਰਾਹਾਂ ਵੱਲੋਂ ਭਵਾਨੀਗੜ੍ਹ ਥਾਣੇ ਅੱਗੇ ਦੂਜੇ ਦਿਨ ਵੀ ਪੱਕਾ ਮੋਰਚਾ ਜਾਰੀ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਮਾਰਚ
ਇਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਮੌਤ ਦੇ ਜ਼ਿੰਮੇਦਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਅਤੇ ਥਾਣੇ ਨਾਲ ਸਬੰਧਤ ਹੋਰ ਮਸਲਿਆਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲ਼ੋਂ ਬਲਾਕ ਭਵਾਨੀਗੜ੍ਹ ਅਤੇ ਸੁਨਾਮ ਵੱਲੋਂ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਇੱਥੇ ਥਾਣਾ ਅੱਗੇ ਅਣਮਿਥੇ ਸਮੇਂ ਲਈ ਮੋਰਚਾ ਜਾਰੀ ਰੱਖਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਹਰਜੀਤ ਸਿੰਘ ਮਹਿਲਾ ਚੌਕ, ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੌਰ ਮਹਿਲਾਂ ਚੌਕ ਅਤੇ ਕੁਲਦੀਪ ਕੌਰ ਘਾਬਦਾਂ ਨੇ ਮੰਗ ਕੀਤੀ ਕਿ ਪਿੰਡ ਜੌਲੀਆਂ ਦੇ ਕਿਸਾਨ ਅਵਤਾਰ ਸਿੰਘ ਦੀ ਜ਼ਮੀਨੀ ਮਸਲੇ ਦੌਰਾਨ ਹੋਈ ਮੌਤ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਵਰਤਿਆ ਟਰੈਕਟਰ ਬਰਾਮਦ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਪਿੰਡ ਕਾਲਾਝਾੜ ਦੇ ਧਰਮਿੰਦਰ ਸਿੰਘ ਅਤੇ ਉਸ ਦੀ ਪਤਨੀ ’ਤੇ ਪਾਇਆ ਕਤਲ ਦਾ ਮਾਮਲਾ, ਪਿੰਡ ਆਲੋਅਰਖ ਦੇ ਪ੍ਰਧਾਨ ਗੁਰਦੇਵ ਸਿੰਘ ’ਤੇ ਪਾਇਆ ਪਰਚਾ ਵੀ ਰੱਦ ਕਰਨ ਦੀ ਮੰਗ ਕੀਤੀ। ਪਿੰਡ ਬਾਲਦ ਕਲਾਂ ਦੀ ਔਰਤ ਬਲਜੀਤ ਕੌਰ ਦਾ ਜ਼ਮੀਨੀ ਮਸਲਾ ਹੱਲ ਕਰਨ ਦੀ ਮੰਗ ਕੀਤੀ। ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜਾਰੀ ਹੈ।

Advertisement

Advertisement
Advertisement
Author Image

Advertisement