ਭਾਕਿਯੂ ਉਗਰਾਹਾਂ ਵੱਲੋਂ ਟੌਲ ਪਲਾਜ਼ਿਆਂ ਤੋਂ ਪੱਕੇ ਮੋਰਚੇ ਸਮਾਪਤ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਅੱਜ 28ਵੇਂ ਦਿਨ ਟੌਲ ਪਲਾਜ਼ਾ ਕਾਲਾਝਾੜ ’ਤੇ ਲਗਾਇਆ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਝੋਨਾ ਵਿਕਣ, ਡੀਏਪੀ ਖਾਦ ਦੀ ਸਪਲਾਈ ਅਤੇ ਰੈੱਡ ਐਂਟਰੀਆਂ ਖ਼ਿਲਾਫ਼ ਪਿਛਲੇ 28 ਦਿਨਾਂ ਤੋਂ ਟੌਲ ਪਲਾਜ਼ਿਆਂ ’ਤੇ ਲਗਾਏ ਜਾ ਰਹੇ ਮੋਰਚੇ ਸਮਾਪਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਨਿਗਰਾਨੀ ਰੱਖੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਬਰਨਾਲਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਵੋਟਾਂ ਤੋਂ ਭਲੇ ਦੀ ਝਾਕ ਛੱਡ ਕੇ ਸੰਘਰਸ਼ਾਂ ਦੇ ਰਾਹ ਪੈਣ ਦਾ ਹੋਕਾ ਦਿੱਤਾ ਜਾਵੇਗਾ।
ਇਸ ਮੌਕੇ ਜਸਵੀਰ ਸਿੰਘ ਗੱਗੜ੍ਹਪੁਰ, ਬਲਵਿੰਦਰ ਸਿੰਘ ਘਨੌੜ, ਕਸਮੀਰ ਸਿੰਘ ਆਲੋਅਰਖ, ਹਰਪ੍ਰੀਤ ਸਿੰਘ ਬਾਲਦ ਕਲਾਂ, ਜਸਵਿੰਦਰ ਕੌਰ ਮਹਿਲਾਂ, ਕੁਲਦੀਪ ਕੌਰ ਘਾਬਦਾਂ, ਕਰਨੈਲ ਕੌਰ ਬਲਿਆਲ ਅਤੇ ਜਸਪਾਲ ਕੌਰ ਆਲੋਅਰਖ ਆਦਿ ਹਾਜ਼ਰ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ):
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਲਹਿਰਾਗਾਗਾ -ਜਾਖਲ ਸੜਕ ’ਤੇ ਪਿੰਡ ਚੋਟੀਆਂ ਕੋਲ ਬਣੇ ਟੌਲ ਪਲਾਜ਼ਾ ’ਤੇ ਧਰਨਾ ਅੱਜ 28ਵੇਂ ਦਿਨ ਸਮਾਪਤ ਕਰ ਦਿੱਤਾ ਗਿਆ। ਹਜ਼ਾਰਾਂ ਵਰਕਰਾਂ ਨੂੰ ਸੰਬੋਧਨ ਕਰਦੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਨੇ ਕਿਹਾ ਕਿ ਭਾਜਪਾ ਹਕੂਮਤ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਵਿਕਰੀ ਨੂੰ ਲੈ ਕੇ ਕਿਸਾਨ ਮੰਡੀਆਂ ਰੁਲ ਰਹੇ ਹਨ ਉਧਰੋਂ ਕਣਕ ਦੀ ਬਿਜਾਈ ਦੇ ਦਿਨ ਹੋਣ ਦੈ ਬਾਵਜੂਦ ਡੀਏਪੀ ਖਾਦ ਨਹੀਂ ਮਿਲ ਰਹੀ ਬਲਕਿ ਖਾਦ ਨਾਲ ਹੌਰ ਸਾਮਾਨ ਜ਼ਬਰੀ ਦਿੱਤਾ ਜਾਂਦਾ ਹੈ ਇਸੇ ਤਰ੍ਹਾਂ ਝੋਨੇ ਤੋਂ ਕਾਟ ਲਾਕੇ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸਰਕਾਰ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ। ਕਿਸਾਨ ਅਗੂਆਂ ਨੇ ਮੂੰਗ ਕੀਤੀ ਕਿ ਝੋਨੇ ਦੀ ਫ਼ਸਲ ਵਿੱਚ ਨਮੀ ਦੀ ਸ਼ਰਤ ਖ਼ਤਮ ਕਰਨ, ਸ਼ੈੱਲਰ ਅੰਦਰ ਪਿਆ ਪੁਰਾਣਾ ਚੌਲ ਫੌਰੀ ਤੌਰ ’ਤੇ ਚੁੱਕਿਆ ਜਾਵੇ, ਝੋਨੇ ਦੀ ਪਰਾਲੀ ਦੀ ਸੰਭਾਲ ਲਈ ਅਦਾਇਗੀ ਕੀਤੀ ਜਾਵੇ।
ਬਲਕ ਦੇ ਜਨਰਲ ਸਕਤਰ ਰਿੰਕੂ ਨੇ ਕਿਹਾ ਨੂੰ ਟੌਲ ਪਲਾਜ਼ਾ ਚੌਟੀਆਂ ’ਤੇ ਲੱਗਿਆ ਪੱਕਾ ਮੋਰਚਾ ਅੱਜ ਸਮਾਪਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਜਥੇਬੰਦੀ ਵੱਲੋਂ ਸਰਕਾਰੀ ਦੀਆਂ ਨਲਾਇਕੀਆਂ ਦੱਸੀਆ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਛੋਟੋ ਦਾ ਦਾਣਾ ਦਾਣਾ ਵਿਕਾਇਆ ਜਾਵੇਗਾ।