ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਕਿਯੂ (ਏਕਤਾ ਉਗਰਾਹਾਂ) ਨੇ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਲਾਇਆ

08:41 AM Oct 14, 2023 IST
ਨਗਰ ਕੌਂਸਲ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ। -ਫੋਟੋ: ਸੁਰੇਸ਼

ਜੋਗਿੰਦਰ ਮਾਨ
ਮਾਨਸਾ, 13 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮਾਨਸਾ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਨਗਰ ਕੌਂਸਲ ਮਾਨਸਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਬਾਹਰ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਅਤੇ ਜਗਰਾਜ ਮਾਨਸਾ ਨੇ ਦੱਸਿਆ ਕਿ ਸ਼ਹਿਰ ਦਾ 33 ਫੁੱਟ ਰੋਡ ਦੋ ਸਾਲਾਂ ਤੋਂ ਟੁੱਟਿਆ ਪਿਆ ਹੈ ਅਤੇ ਨਗਰ ਕੌਂਸਲ ਮਾਨਸਾ ਵੱਲੋਂ ਪਿਛਲੇ ਸਾਲ ਜਿਸ ਪਾਸੇ ਰੋਡ ਸਾਫ ਪਿਆ ਸੀ ਉੱਧਰ ਬਜਰੀ ਤੇ ਲੁੱਕ ਪਾ ਕੇ ਸੜਕ ਬਣਾਉਣ ਦੀ ਖਾਨਾਪੂਰਤੀ ਕਰ ਦਿੱਤੀ ਗਈ। ਜਿਸ ਪਾਸੇ ਟੈਂਡਰ ਹੋਏ ਸਨ, ਲੋਕਾਂ ਦੇ ਘਰਾਂ ਦੀਆਂ ਪੌੜੀਆਂ ਸੜਕ ਬਣਾਉਣ ਵਾਸਤੇ ਤੋੜੀਆਂ ਗਈਆਂ ਸਨ, ਉਸ ਪਾਸੇ ਸੜਕ ਬਣਾਈ ਨਹੀਂ ਗਈ। ਇਸੇ ਤਰ੍ਹਾਂ ਸਿਰਸਾ ਰੋਡ ’ਤੇ ਜੋ ਟਰੀਟਮੈਂਟ ਪਲਾਂਟ ਹੋਣ ਕਰ ਕੇ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਰਿਹਾ, ਉਸ ਸਬੰਧੀ ਪਿਛਲੇ ਸਾਲ ਧਰਨੇ ਦੌਰਾਨ ਸਾਫ਼ ਪਾਣੀ ਦੀ ਪਾਈਪ ਲਾਈਨ ਪਾਉਣ ਦਾ ਭਰੋਸਾ ਦਿੱਤਾ ਗਿਆ ਸੀ ਉਹ ਵੀ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪਿੰਡ ਖੋਖਰ ਕਲਾਂ ਵੱਲ ਜਾਂਦੀ ਸੜਕ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਣ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਲ ਹੋਇਆ ਪਿਆ ਹੈ। ਇਸ ਮੌਕੇ ਭਾਨ ਸਿੰਘ ਬਰਨਾਲਾ, ਲਾਭ ਸਿੰਘ ਖੋਖਰ, ਗੁਰਦੀਪ ਸਿੰਘ ਖੋਖਰ, ਸੁਖਦੇਵ ਸਿੰਘ ਬੁਰਜ ਹਰੀ, ਸੁਰਜੀਤ ਸਿੰਘ ਕੋਟ ਲੱਲੂ ਤ ਜਸਕਰਨ ਸਿੰਘ ਖਿੱਲਣ ਆਦਿ ਨੇ ਵੀ ਸੰਬੋਧਨ ਕੀਤਾ।
ਇਸੇ ਦੌਰਾਨ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਅਤੇ ਕਾਰਜਸਾਧਕ ਅਫ਼ਸਰ ਨੇ ਧਰਨੇ ’ਚ ਪਹੁੰਚ ਕੇ ਭਰੋਸਾ ਦਿੱਤਾ ਕਿ ਸੜਕ ਬਣਾਉਣ ਲਈ ਟੈਂਡਰਾਂ ਦੀ ਪ੍ਰਕਿਰਿਆ 26 ਅਕਤੂਬਰ ਤੱਕ ਪੂਰੀ ਕਰ ਕੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਫ ਪਾਣੀ ਲਈ ਪਾਈਪਲਾਈਨ ਪਾਉਣ ਦੀ ਪ੍ਰਕਿਰਿਆ ਵੀ ਜਲਦੀ ਪੂਰੀ ਕੀਤੀ ਜਾਵੇਗੀ ਅਤੇ ਜੋ ਖੋਖਰ ਕਲਾਂ ਨੂੰ ਸੜਕ ’ਤੇ ਕੂੜਾ ਪਿਆ ਹੈ, ਉਸ ਨੂੰ ਵੀ ਚੁੱਕਿਆ ਜਾਵੇਗਾ। ਅਧਿਕਾਰੀਆਂ ਵੱਲੋਂ ਮਿਲੇ ਭਰੋਸੇ ਮਗਰੋਂ ਕਿਸਾਨ ਜਥੇਬੰਦੀ ਨੇ ਧਰਨਾ ਚੱਕ ਲਿਆ।

Advertisement

Advertisement
Advertisement