For the best experience, open
https://m.punjabitribuneonline.com
on your mobile browser.
Advertisement

ਭਾਕਿਯੂ ਉਗਰਾਹਾਂ ਵੱਲੋਂ ਥਾਣੇ ਅੱਗੇ ਪੱਕਾ ਮੋਰਚਾ ਜਾਰੀ

07:24 AM Mar 28, 2024 IST
ਭਾਕਿਯੂ ਉਗਰਾਹਾਂ ਵੱਲੋਂ ਥਾਣੇ ਅੱਗੇ ਪੱਕਾ ਮੋਰਚਾ ਜਾਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 27 ਮਾਰਚ
ਇੱਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫ਼ੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਥਾਣੇ ਨਾਲ ਸਬੰਧਤ ਮਸਲਿਆਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਭਵਾਨੀਗੜ੍ਹ ਅਤੇ ਸੁਨਾਮ ਵੱਲੋਂ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਦੂਜੇ ਦਿਨ ਵੀ ਇੱਥੇ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਜਾਰੀ ਰੱਖਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਹਰਜੀਤ ਸਿੰਘ ਮਹਿਲਾ ਚੌਂਕ, ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੌਰ ਮਹਿਲਾਂ ਚੌਕ ਅਤੇ ਕੁਲਦੀਪ ਕੌਰ ਘਾਬਦਾਂ ਨੇ ਮੰਗ ਕੀਤੀ ਕਿ ਪਿੰਡ ਜੌਲੀਆਂ ਦੇ ਕਿਸਾਨ ਅਵਤਾਰ ਸਿੰਘ ਦੀ ਜ਼ਮੀਨੀ ਮਸਲੇ ਦੌਰਾਨ ਹੋਈ ਮੌਤ ਦੇ ਕਥਿਤ ਦੋਸ਼ੀ ਬਲਜਿੰਦਰ ਸਿੰਘ ਆਲੋਵਾਲ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਕਬਜ਼ਾ ਕਰਨ ਲਈ ਵਰਤਿਆ ਟਰੈਕਟਰ ਬਰਾਮਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਪਿੰਡ ਕਾਲਾਝਾੜ ਦੇ ਧਰਮਿੰਦਰ ਸਿੰਘ ਅਤੇ ਉਸ ਦੀ ਪਤਨੀ ’ਤੇ ਪਾਇਆ ਕਤਲ ਦਾ ਮਾਮਲਾ, ਪਿੰਡ ਆਲੋਅਰਖ ਦੇ ਪ੍ਰਧਾਨ ਗੁਰਦੇਵ ਸਿੰਘ ’ਤੇ ਪਾਇਆ ਪਰਚਾ ਵੀ ਰੱਦ ਕਰਨ ਤੇ ਪਿੰਡ ਬਾਲਦ ਕਲਾਂ ਵਾਸੀ ਬਲਜੀਤ ਕੌਰ ਦਾ ਜ਼ਮੀਨੀ ਮਸਲਾ ਹੱਲ ਕਰਨ ਦੀ ਮੰਗ ਕੀਤੀ। ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜਾਰੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×