ਭਾਕਿਯੂ (ਉਗਰਾਹਾਂ) ਨੇ ਘਰਾਚੋਂ ’ਚ ਭਵਾਨੀਗੜ੍ਹ-ਸੁਨਾਮ ਮੁੱਖ ਮਾਰਗ ’ਤੇ ਜਾਮ ਲਗਾਇਆ
03:45 PM Nov 14, 2023 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਨਵੰਬਰ
ਪੰਜਾਬ ਦੀਆਂ 510 ਮੰਡੀਆਂ ਨੂੰ ਬੰਦ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਵਾਨੀਗੜ੍ਹ-ਸੁਨਾਮ ਮੁੱਖ ਮਾਰਗ ’ਤੇ ਜਾਮ ਲਗਾਇਆ ਗਿਆ। ਧਰਨੇ ਵਿੱਚ ਯੂਨੀਅਨ ਦੇ ਬਲਾਕ ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ, ਅਮਨਦੀਪ ਸਿੰਘ ਮਹਿਲਾਂ ਚੌਕ, ਰਘਵੀਰ ਸਿੰਘ ਘਰਾਚੋਂ ਅਤੇ ਕੁਲਦੀਪ ਸਿੰਘ ਬਖੋਪੀਰ ਨੇ ਕਿਹਾ ਕਿ ਇਸ ਫੈਸਲੇ ਰਾਹੀਂ ਬਿਨਾਂ ਵਜ੍ਹਾ ਸੈਂਕੜੇ ਮੰਡੀਆਂ 'ਚ ਸਰਕਾਰੀ ਖਰੀਦ ਠੱਪ ਕਰਕੇ ਪੰਜਾਬ ਸਰਕਾਰ ਖੇਤੀ ਮੰਡੀਆਂ ਨੂੰ ਨਿੱਜੀ ਵਪਾਰੀਆਂ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਮੋਦੀ-ਮਾਰਕਾ ਕਾਲੇ ਖੇਤੀ ਕਾਨੂੰਨਾਂ ਵਾਲੀ ਨੀਤੀ ਲਾਗੂ ਕਰ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਜੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਮੁੜ ਚਾਲੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਜਨਤਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
Advertisement
Advertisement