ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਉਪਰ ਧਨੌਲਾ ਥਾਣੇ ’ਚ ਪਰਚਾ ਦਰਜ

04:05 PM Feb 08, 2024 IST

ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 8 ਜਨਵਰੀ
ਯੂ-ਟਿਊਬਰ ਭਾਨਾ ਸਿੱਧੂ ਦੇ ਪਰਿਵਾਰ ਤੇ ਲੱਖਾ ਸਿਧਾਣਾ ਖ਼ਿਲਾਫ਼ ਬਰਨਾਲਾ ਪੁਲੀਸ ਨੇ ਪਰਚਾ ਦਰਜ ਕੀਤਾ ਹੈ। ਇਹ ਨਵਾਂ ਮਾਮਲਾ ਧਨੌਲਾ ਥਾਣੇ ਨੇ ਦਰਜ ਕੀਤਾ ਹੈ। ਪੁਲੀਸ ਵਲੋਂ ਦਰਜ ਐੱਫਆਈਆਰ ਅਨੁਸਾਰ ਭਾਨਾ ਸਿੱਧੂ ਦੇ ਪਿਤਾ, ਉਸ ਦੇ ਭਰਾ ਅਮਨਾ ਸਿੱਧੂ, ਉਸ ਦੀਆਂ ਦੋਵੇਂ ਭੈਣਾਂ ਅਤੇ ਲੱਖਾ ਸਿਧਾਣਾ ਉਪਰ ਇਹ ਪਰਚਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਸਾਰੇ ਮੁਲਜ਼ਮਾਂ ਉਪਰ ਬਡਬਰ ਟੌਲ ਪਲਾਜ਼ਾ ਅਤੇ ਪੁਲੀਸ ਪਾਰਟੀ ਉਪਰ ਹਮਲਾ ਕਰਨ ਦੇ ਦੋਸ਼ ਲਗਾਉਂਦਿਆਂ ਕਈ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਅਧਿਕਾਰੀ ਕੁੱਝ ਬੋਲਣ ਨੂੰ ਤਿਆਰ ਨਹੀਂ। ਜ਼ਿਕਰਯੋਗ ਹੈ ਕਿ ਭਾਨਾ ਸਿੱਧੂ ਉਪਰ ਦਰਜ 4 ਪੁਲੀਸ ਮਾਮਲਿਆਂ ਦੇ ਵਿਰੋਧ ਵਿੱਚ ਉਸ ਦੇ ਹਮਾਇਤੀਆਂ ਨੇ 3 ਫਰਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਉ ਕਰਨਾ ਸੀ ਅਤੇ ਉਸ ਦਿਨ ਬਡਬਰ ਟੌਲ ਉਪਰ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਕਾਫੀ ਖਿੱਚੋਤਾਣ ਹੋਈ ਸੀ। ਉਸ ਦਿਨ ਉੱਚ ਪੁਲੀਸ ਅਧਿਕਾਰੀਆਂ ਨੇ ਭਾਨਾ ਸਿੱਧੂ ਨੂੰ 10 ਫਰਵਰੀ ਤੱਕ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਨਵੀਂ ਐੱਫਆਈਆਰ ਨਾਲ ਭਾਨਾ ਸਿੱਧੂ ਦਾ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।

Advertisement

Advertisement