ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਂਖਰਪੁਰ ਵਾਸੀਆਂ ਵੱਲੋਂ ਓਵਰਪਾਸ ਵਿੱਚ ਕੱਟ ਲਈ ਸੰਘਰਸ਼

08:47 AM Aug 09, 2024 IST
ਪਿੰਡ ਵਾਸੀਆਂ ਨੂੰ ਸ਼ਾਂਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 8 ਅਗਸਤ
ਚੰਡੀਗੜ੍ਹ-ਅੰਬਾਲਾ ਮਾਰਗ ’ਤੇ ਪੈਂਦੇ ਪਿੰਡ ਭਾਂਖਰਪੁਰ ਵਿੱਚ ਟਰੈਫਿਕ ਲਾਈਟਾਂ ਖ਼ਤਮ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਉਸਾਰੇ ਜਾ ਰਹੇ ਓਵਰਪਾਸ ਵਿੱਚ ਪਿੰਡ ਨੂੰ ਸਿੱਧਾ ਕੱਟ ਨਾ ਦੇਣ ਕਾਰਨ ਪਿੰਡ ਵਾਸੀਆਂ ਨੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਪਿੰਡ ਵਾਸੀ ਇਸ ਕੰਮ ਨੂੰ ਬੰਦ ਕਰਵਾ ਚੁੱਕੇ ਹਨ। ਅੱਜ ਕੰਮ ਬੰਦ ਕਰਨ ਲਈ ਵੱਡੀ ਗਿਣਤੀ ਪਿੰਡ ਵਾਸੀ ਇਕੱਤਰ ਹੋਏ। ਮੌਕੇ ’ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਮੱਸਿਆ ਦੇ ਹੱਲ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਵਿਧਾਇਕ ਦੇ ਭਰੋਸੇ ਮਗਰੋਂ ਸੰਘਰਸ਼ ਟਾਲ ਕੇ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਜੇ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਕੰਮ ਬੰਦ ਕਰਵਾ ਕੇ ਵੱਡਾ ਸੰਘਰਸ਼ ਕਰਨਗੇ।

Advertisement

Advertisement