For the best experience, open
https://m.punjabitribuneonline.com
on your mobile browser.
Advertisement

ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਣ 10 ਨੂੰ

10:40 AM Oct 08, 2024 IST
ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਣ 10 ਨੂੰ
Advertisement

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਕਤੂਬਰ
ਪੰਜਾਬੀ ਸਾਹਿਤ ਸਭਾ ਵੱਲੋਂ ਆਪਣੇ ਮਰਹੂਮ ਚੇਅਰਮੈਨ ਤੇ ਪੰਜਾਬੀ ਭਵਨ ਦੇ ਸੰਸਥਾਪਕ ਭਾਪਾ ਪ੍ਰੀਤਮ ਸਿੰਘ ਦੀ ਯਾਦ ਵਿਚ 10 ਅਕਤੂਬਰ ਨੂੰ 19ਵਾਂ ਭਾਸ਼ਣ ਪੰਜਾਬੀ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਪੰਜਾਬੀ ਸਾਹਿਤ-ਸਾਭਿਆਚਾਰ ਦੇ ਪ੍ਰਸਿੱਧ ਚਿੰਤਕ ਪ੍ਰੋ. ਰਵੇਲ ਸਿੰਘ ‘ਸੰਚਾਰ-ਸੂਚਨਾ ਕ੍ਰਾਂਤੀ ਦੇ ਯੁੱਗ ਵਿਚ ਪੰਜਾਬੀ ਸਾਹਿਤ-ਸਭਿਆਚਾਰ ਨੂੰ ਚੁਣੌਤੀਆਂ’ ਵਿਸ਼ੇ ਉਤੇ ਆਪਣਾ ਭਾਸ਼ਣ ਦੇਣਗੇ। ਭਾਸ਼ਣ ਲੜੀ ਦੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਨਾਮੀ ਵਿਦਵਾਨ-ਚਿੰਤਕ ਅਮਰਜੀਤ ਸਿੰਘ ਗਰੇਵਾਲ ਕਰਨਗੇ। ਪੰਜਾਬੀ ਭਵਨ ਦੇ ਡਾਇਰੈਕਟਰ ਬਲਬੀਰ ਮਾਧੋਪੁਰੀ ਨੇ ਸਭਾ ਦੇ ਚੇਅਰਪਰਸਨ ਪ੍ਰੋ. ਰੇਣੁਕਾ ਸਿੰਘ ਦੇ ਹਵਾਲੇ ਨਾਲ ਦੱਸਿਆ ਕਿ ਇਹ ਭਾਸ਼ਣ ਲੜੀ ਵਿਦਿਆਰਥੀਆਂ ਤੇ ਖੋਜਾਰਥੀਆਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਸਾਬਤ ਹੋ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement