ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡੀ

10:10 AM Aug 11, 2024 IST
ਮਾਰਕੀਟ ਕਮੇਟੀ ਦਫ਼ਤਰ ਵਿੱਚ ਚੈੱਕ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਅਗਸਤ
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮਾਰਕੀਟ ਕਮੇਟੀ ਦਫ਼ਤਰ ਭਵਾਨੀਗੜ੍ਹ ਵਿੱਚ 8 ਪਿੰਡਾਂ ਦੇ ਵੱਖ-ਵੱਖ ਖੇਤੀ ਹਾਦਸਿਆਂ ਦੇ 10 ਪੀੜਤਾਂ ਅਤੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 10.80 ਲੱਖ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਮੇਂ ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਇਹ ਚੈੱਕ ਪੀੜਤ ਪਰਿਵਾਰਾਂ ਨੂੰ ਸੌਂਪੇ ਜਾਂਦੇ ਹਨ। ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਹ ਉਪਰਾਲੇ ਜਾਰੀ ਰੱਖੇ ਜਾਣਗੇ ਅਤੇ ਖੇਤੀ ਹਾਦਸਿਆਂ ਦਾ ਸ਼ਿਕਾਰ ਹੋਣ ਵਾਲਾ ਕੋਈ ਵੀ ਵਿਅਕਤੀ ਜਾਂ ਵਾਰਸ ਇਸ ਸੁਵਿਧਾ ਦਾ ਲਾਭ ਉਠਾਉਣ ਲਈ ਮਾਰਕੀਟ ਕਮੇਟੀ ਦਫ਼ਤਰ ਕੋਲ ਪਹੁੰਚ ਕਰ ਸਕਦਾ ਹੈ। ਇਸ ਮੌਕੇ ਸਕੱਤਰ ਕੁਲਵੰਤ ਸਿੰਘ, ਨਰਿੰਦਰ ਸਿੰਘ ਹਾਕੀ, ਗੁਰਪ੍ਰੀਤ ਸਿੰਘ ਫੱਗੂਵਾਲਾ, ਪ੍ਰਦੀਪ ਮਿੱਤਲ, ਜਗਸੀਰ ਸਿੰਘ ਝਨੇੜੀ, ਸ਼ਿੰਦਰਪਾਲ ਕੌਰ ਹਾਜ਼ਰ ਸਨ।

Advertisement

Advertisement
Advertisement