For the best experience, open
https://m.punjabitribuneonline.com
on your mobile browser.
Advertisement

ਭਾਰਤ ਬੰਦ: ਵੱਖ ਵੱਖ ਵਰਗਾਂ ਵੱਲੋਂ ਕੇਂਦਰੀ ਨੀਤੀਆਂ ਦੀ ਨਿੰਦਾ

07:07 AM Feb 17, 2024 IST
ਭਾਰਤ ਬੰਦ  ਵੱਖ ਵੱਖ ਵਰਗਾਂ ਵੱਲੋਂ ਕੇਂਦਰੀ ਨੀਤੀਆਂ ਦੀ ਨਿੰਦਾ
ਸੰਗਰੂਰ ’ਚ ਭਾਰਤ ਬੰਦ ਦੌਰਾਨ ਸੁੰਨਸਾਨ ਪਿਆ ਜ਼ਿਲ੍ਹਾ ਹੈਡਕੁਆਰਟਰ ਦਾ ਬੱਸ ਸਟੈਂਡ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਫਰਵਰੀ
ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਸੰਗਰੂਰ ਸ਼ਹਿਰ ਮੁਕੰਮਲ ਰੂਪ ’ਚ ਬੰਦ ਰਿਹਾ। ਹਰ ਵਰਗ ਵੱਲੋਂ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਆਪਣੇ ਕਾਰੋਬਾਰ ਬੰਦ ਰੱਖੇ। ਸ਼ਹਿਰ ਦੇ ਸਾਰੇ ਬਾਜ਼ਾਰਾਂ, ਅੰਦਰੂਨੀ ਅਤੇ ਬਾਹਰੀ ਖੇਤਰ ਵਿੱਚ ਦੁਕਾਨਾਂ ਬੰਦ ਰਹੀਆਂ। ਬੱਸ ਸਟੈਂਡ ’ਚ ਮੁਕੰਮਲ ਸੁੰਨਸਾਨ ਰਹੀਂ ਅਤੇ ਸਰਕਾਰੀ ਜਾਂ ਪ੍ਰਾਈਵੇਟ ਬੱਸਾਂ ਦਾ ਚੱਕਾ ਜਾਮ ਰਿਹਾ। ਸ਼ਹਿਰ ਦੇ ਅੰਦਰੂਨੀ ਖੇਤਰ ’ਚ ਪੈਟਰੋਲ ਪੰਪ ਬੰਦ ਰਹੇ। ਸਰਕਾਰੀ ਦਫ਼ਤਰ ਭਾਵੇਂ ਖੁੱਲ੍ਹੇ ਰਹੇ ਪਰ ਦਫ਼ਤਰਾਂ ’ਚ ਸੁੰਨਸਾਨ ਪਸਰੀ ਹੋਈ ਸੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵੀ ਬੰਦ ਦਾ ਸਮਰਥਨ ਕਰਦਿਆਂ ਅੱਜ ਮੁਕੰਮਲ ਹੜਤਾਲ ਰੱਖੀ। ਸ਼ਹਿਰ ਦੇ ਬਜ਼ਾਰਾਂ ’ਚ ਕੋਈ ਰੇਹੜੀ ਤੱਕ ਵੀ ਨਹੀਂ ਲੱਗੀ। ਡਾਕਟਰਾਂ ਦੇ ਕਲੀਨਿਕ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹੇ ਜਿਨ੍ਹਾਂ ਨੂੰ ਬੰਦ ਤੋਂ ਛੋਟ ਦਿੱਤੀ ਹੋਈ ਸੀ।
ਅੱਜ ਬੰਦ ਦੌਰਾਨ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਪੱਲੇਦਾਰ ਆਦਿ ਵੱਖ-ਵੱਖ ਕਾਫਲਿਆਂ ਦੇ ਰੂਪ ਵਿੱਚ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਪੁੱਜੇ ਜਿੱਥੇ ਚਾਰੋਂ ਪਾਸੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਗੋਬਿੰਦਰ ਸਿੰਘ ਮੰਗਵਾਲ, ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਭਾਕਿਯੂ ਡਕੌਦਾ-ਧਨੇਰ ਦੇ ਆਗੂ ਜਗਤਾਰ ਸਿੰਘ ਦੁੱਗਾਂ, ਜਮਹੂਰੀ ਕਿਸਾਨ ਸਭਾ ਦੇ ਆਗੂ ਊਧਮ ਸਿੰਘ ਸੰਤੋਖਪੁਰਾ, ਭਾਕਿਯੂ ਡਕੌਂਦਾ-ਬੁੁਰਜ ਗਿੱਲ ਦੇ ਕੁਲਦੀਪ ਜੋਸ਼ੀ, ਭਾਕਿਯੂ ਰਾਜੇਵਾਲ ਦੇ ਆਗੂ ਮਨਜਿੰਦਰ ਸਿੰਘ ਘਾਬਦਾਂ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਰਾਮ ਸਿੰਘ ਸੋਹੀਆਂ, ਇੰਟਕ ਦੇ ਸੂਬਾ ਆਗੂ ਸੁਖਦੇਵ ਸ਼ਰਮਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਭੂਪ ਚੰਦ ਚੰਨੋਂ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜਤਿੰਦਰ ਸਿੰਘ ਦੀਦਾਰਗੜ, ਤਰਕਸ਼ੀਲ ਸੁਸਾਇਟੀ ਦੇ ਆਗੂ ਮਾਸਟਰ ਪਰਮ ਵੇਦ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂੰ): ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਨੂੰ ਮਾਲੇਰਕੋਟਲਾ ਵਿੱਚ ਰਲਿਆ-ਮਿਲਿਆ ਹੁੰਗਾਰਾ ਮਿਲਿਆ। ਅੱਧ-ਪਚੱਧੀਆਂ ਦੁਕਾਨਾਂ ਬੰਦ ਰਹੀਆਂ, ਬਾਜ਼ਾਰ ਬੇਰੌਣਕ ਰਹੇ ਤੇ ਸੜਕਾਂ ’ਤੇ ਵੀ ਆਵਾਜਾਈ ਘੱਟ ਰਹੀ ਪਰ ਸਬਜ਼ੀ ਮੰਡੀ ਮੁਕੰਮਲ ਬੰਦ ਰਹੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਸੀਟੂ, , ਆਂਗਣਵਾੜੀ ਵਰਕਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਬੋਲਦਾ ਯੂਨੀਅਨ, ਪਾਵਰਕੌਮ ਪੈਨਸ਼ਨਰ ਯੂਨੀਅਨ ਨੇ ਸਥਾਨਕ ਟਰੱਕ ਯੂਨੀਅਨ ਚੌਕ ਵਿੱਚ ਅਤੇ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਭਾਰਤੀ ਕਿਸਾਨ ਯੂਨੀਅਨ (ਡਕੌਂਦਾ) , ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ , ਡੈਮੋਕਰੇਟਿਕ ਟੀਚਰ ਫ਼ਰੰਟ ਅਤੇ ਹੋਰਨਾਂ ਜਥੇਬੰਦੀਆਂ ਨੇ ਸਥਾਨਕ ਲੁਧਿਆਣਾ ਬਾਈਪਾਸ ’ਤੇ ਧਰਨਾ ਦੇ ਕੇ ਆਵਾਜਾਈ ਰੋਕੀ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰੁਪਿੰਦਰ ਸਿੰਘ ਚੌਂਦਾ, ਚਮਕੌਰ ਸਿੰਘ ਹਥਨ, ਮਾਨ ਸਿੰਘ ਸੱਦੋਪੁਰ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਭੁਪਿੰਦਰ ਸਿੰਘ ਬਨਭੌਰਾ, ਜਗਦੀਸ਼ ਸਿੰਘ ਕਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਮਰਜੀਤ ਸਿੰਘ ਰੋਹਣੋ, ਕੁੱਲ ਹਿੰਦ ਕਿਸਾਨ ਸਭਾ ਦੇ ਕੁਲਵਿੰਦਰ ਸਿੰਘ ਭੂਦਨ, ਦਰਸ਼ਨ ਸਿੰਘ ਕੁਠਾਲਾ, ਪੰਜਾਬ ਸਟੂਡੈਂਟਸ ਯੂਨੀਅਨ ਦੀ ਕਮਲਦੀਪ ਕੌਰ, ਰੁਕਸਾਨਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜਗਤਾਰ ਸਿੰਘ ਤੋਲੇਵਾਲ , ਕੌਰ ਸਿੰਘ ਅਮਰਗੜ੍ਹ, ਡੈਮੋਕਰੇਟਿਕ ਟੀਚਰ ਫ਼ਰੰਟ ਬਿਕਰਮਜੀਤ ਸਿੰਘ, ਇੰਦਰਜੀਤ ਸਿੰਘ ਨੇਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕੁਲਵਿੰਦਰ ਸਿੰਘ ਭੂਦਨ ,ਕੇਵਲ ਸਿੰਘ ਭੜੀ, ਸੀਟੂ,ਦੇ ਅਬਦੁਲ ਸਤਾਰ, ਆਂਗਣਵਾੜੀ ਵਰਕਰ ਯੂਨੀਅਨ ਰੁਪਿੰਦਰ ਕੌਰ ਹਥੋਆ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਨਰਿੰਦਰਜੀਤ ਸਿੰਘ ਸਲਾਰ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਕਰਤਾਰ ਸਿੰਘ ਮਹੋਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਮਾਹਰ ਸਿੰਘ ਹਥਨ, ਪੰਜਾਬ ਬੋਲਦਾ ਯੂਨੀਅਨ ਸੁਖਵਿੰਦਰ ਕੌਰ ਸੰਦੌੜ, ਪਾਵਰਕੌਮ ਪੈਨਸ਼ਨਰ ਯੂਨੀਅਨ ਨਰਿੰਦਰ ਕੁਮਾਰ ਨੇ ਮੋਦੀ ਸਰਕਾਰ ਦੀਆਂ ਕਿਸਾਨ ,ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ।

Advertisement

ਕਾਰਪੋਰੇਟਾਂ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ ਸਰਕਾਰ: ਉਗਰਾਹਾਂ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ-ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਦੁਕਾਨਦਾਰਾਂ ਵੱਲੋਂ ਬਾਜ਼ਾਰ ਮੁਕੰਮਲ ਬੰਦ ਕਰਕੇ ਇੱਥੇ ਪੁਰਾਣੇ ਬੱਸ ਅੱਡੇ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਗਤਾਰ ਸਿੰਘ ਕਾਲਾਝਾੜ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁਲਵਿੰਦਰ ਸਿੰਘ ਮਾਝਾ, ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਦੁਕਾਨਦਾਰ ਵਿਰੋਧੀ ਨੀਤੀਆਂ ਕਾਰਨ ਅੱਜ ਦੇਸ਼ ਵਿੱਚ ਹਾਹਾਕਾਰ ਮੱਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਫਿਰਕੂ ਨਫ਼ਰਤ ਦਾ ਪੱਤਾ ਖੇਡ ਕੇ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਕਾਰਨ ਮਿਹਨਤ ਕਰਨ ਵਾਲੇ ਸਾਰੇ ਵਰਗ ਨਪੀੜੇ ਜਾ ਰਹੇ ਹਨ।

Advertisement
Author Image

sukhwinder singh

View all posts

Advertisement
Advertisement
×