For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ ਵਿੱਚ ‘ਭਾਰਤ ਬੰਦ’ ਰਿਹਾ ‘ਬੇਅਸਰ’

06:50 AM Aug 22, 2024 IST
ਲੁਧਿਆਣਾ ਵਿੱਚ ‘ਭਾਰਤ ਬੰਦ’ ਰਿਹਾ ‘ਬੇਅਸਰ’
ਡੀਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਬਸਪਾ ਕਾਰਕੁਨ। -ਫੋਟੋ: ਧੀਮਾਨ
Advertisement

ਗਗਨਦੀਪ ਅਰੋੜਾ
ਲੁਧਿਆਣਾ, 21 ਅਗਸਤ
ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀਆਂ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਅੱਜ ‘ਭਾਰਤ ਬੰਦ’ ਦੇ ਐਲਾਨ ਦਾ ਲੁਧਿਆਣਾ ਵਿੱਚ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ। ਹਾਲਾਂਕਿ ਪੁਲੀਸ ਵੱਲੋਂ ਪੂਰੀ ਵਿਉਂਤਬੰਦੀ ਕੀਤੀ ਗਈ ਸੀ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਪਰ ਲੁਧਿਆਣਾ ਵਿੱਚ ਸਾਰੇ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ। ਸਿਰਫ਼ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਬਹੁਜਨ ਸਮਾਜ ਪਾਰਟੀ ਵੱਲੋਂ ਹੀ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਸੜਕਾਂ ’ਤੇ ਉਤਰੀ ਹੈ। ਰਾਸ਼ਟਰਪਤੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਵਾਪਸ ਲੈਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸੰਵਿਧਾਨ ਨਾਲ ਛੇੜਛਾੜ ਕਰ ਰਹੀ ਹੈ। ਅੱਜ ਕਿਸੇ ਵੀ ਦੁਕਾਨਦਾਰ ਨੂੰ ਆਪਣੀ ਦੁਕਾਨ ਬੰਦ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ। ਸੂਬਾ ਸਕੱਤਰ ਬਲਵਿੰਦਰ ਸਿੰਘ ਬਿੱਟਾ ਨੇ ਕਿਹਾ ਕਿ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਅਗਲੇ ਹੁਕਮਾਂ ਅਨੁਸਾਰ ਪਾਰਟੀ ਹਰ ਸੂਬੇ ਅਤੇ ਜ਼ਿਲ੍ਹੇ ਵਿੱਚ ਪ੍ਰਦਰਸ਼ਨ ਕਰੇਗੀ। ਆਗੂ ਬੂਟਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ ਤਾਂ ਜੋ ਇਸ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾ ਸਕੇ।

Advertisement

Advertisement
Advertisement
Author Image

Advertisement