ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਬੰਦ ਅੱਜ: ਕਿਸਾਨ ਮੋਰਚਾ ਦੇਸ਼ ਭਰ ’ਚ ਕਰੇਗਾ ਚੱਕਾ ਜਾਮ

06:41 AM Feb 16, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਫਰਵਰੀ
ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਲਈ ਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਦਿੱਤੇ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ। ਇਸ ਦੇ ਨਾਲ ਹੀ ਪਿੰਡਾਂ ਵਿੱਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ।

Advertisement

ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਭਲਕੇ 16 ਫਰਵਰੀ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਂਬੂਲੈਂਸ, ਮੌਤ, ਵਿਆਹ, ਮੈਡੀਕਲ ਦੁਕਾਨਾਂ, ਅਖ਼ਬਾਰਾਂ ਦੀ ਸਪਲਾਈ, ਬੋਰਡ ਪ੍ਰੀਖਿਆਵਾਂ, ਹਵਾਈ ਅੱਡੇ ਤੱਕ ਜਾਣ ਵਾਲੇ ਯਾਤਰੀ ਤੇ ਹੋਰਨਾਂ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਜਾਵੇਗਾ।

Advertisement
Advertisement