ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਮਾਲਾ ਪ੍ਰਾਜੈਕਟ: ਐਕੁਆਇਰ ਜ਼ਮੀਨਾਂ ਦੇ ਭਾਅ ’ਤੇ ਨਾ ਬਣੀ ਸਹਿਮਤੀ

08:55 AM Aug 05, 2023 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ।

ਸ਼ਗਨ ਕਟਾਰੀਆ
ਬਠਿੰਡਾ, 4 ਅਗਸਤ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਫ਼ਦ ਦੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਹੋਈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਨੁਸਾਰ ਜ਼ਿਲ੍ਹੇ ਵਿੱਚ ‘ਭਾਰਤ ਮਾਲਾ’ ਸਕੀਮ ਤਹਿਤ ਬਣ ਰਹੀ ਸੜਕ ਅਤੇ ਗੈਸ ਪਾਈਪ ਪਾਉਣ ਲਈ ਐਕੁਆਇਰ ਜ਼ਮੀਨ ਦੇ ਮੁਆਵਜ਼ੇ ਤੋਂ ਇਲਾਵਾ ਮੌਸਮੀ ਕਹਿਰ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁੱਦੇ ਵਿਚਾਰੇ ਗਏ। ਆਗੂਆਂ ਨੇ ਦੱਸਿਆ ਕਿ ਪਹਿਲਾਂ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਹਫ਼ਤੇ ਅੰਦਰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਪਰ ‘ਭਾਰਤ ਮਾਲਾ’ ਤਹਿਤ ਐਕੁਆਇਰ ਕੀਤੀ ਜ਼ਮੀਨ ਦੇ ਭਾਅ ਵਿੱਚ ਵਾਧੇ ਬਾਰੇ ਸਹਿਮਤੀ ਨਹੀਂ ਬਣ ਸਕੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਕਿਸਾਨਾਂ ਨੂੰ ਸਹਿਮਤੀ ਅਨੁਸਾਰ ਢੁੱਕਵਾਂ ਮੁਆਵਜ਼ਾ ਦਿੱਤਾ ਗਿਆ ਹੈ ਪਰ ਦੁੱਨੇਆਣਾ ਪਿੰਡ ਤੋਂ ਅੱਗੇ ਨਿਗੂਣਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਆਗੂਆਂ ਦੱਸਿਆ ਕਿ ਪਿੰਡ ਗਿੱਦੜ ਦੇ ਮਜ਼ਦੂਰਾਂ ਨੂੰ ਹਾਲੇ ਤੱਕ ਪਿਛਲੀ ਹਾੜ੍ਹੀ ਦੀ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਵੀ ਡਿਪਟੀ ਕਮਿਸ਼ਨਰ ਕੋਲ ਉਠਾਇਆ ਗਿਆ ਤਾਂ ਉਨ੍ਹਾਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਗੈਸ ਪਾਈਪਲਾਈਨ ਬਾਰੇ 15 ਮਈ ਨੂੰ ਹੋਏ ਲਿਖ਼ਤੀ ਸਮਝੌਤੇ ਦੇ ਮੁੱਦੇ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਾਰੇ ਕੇਂਦਰ ਸਰਕਾਰ ਨੂੰ ਕੇਸ ਭੇਜਿਆ ਹੋਇਆ ਹੈ।
ਵਫ਼ਦ ਨਾਲ ਪਹੁੰਚੇ ਜਥੇਬੰਦੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਹ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਦਾ ਪਿੜ ਮੱਲਣ ਲਈ ਤਿਆਰ ਰਹਿਣ। ਇਸ ਮੌਕੇ ਮਨੀਪੁਰ ਹਿੰਸਾ ਦੇ ਵਿਰੋਧ ਵਿੱਚ 6 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਔਰਤਾਂ ਦੇ ਰੋਸ ਮੁਜ਼ਾਹਰੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।

Advertisement

Advertisement