For the best experience, open
https://m.punjabitribuneonline.com
on your mobile browser.
Advertisement

ਭਾਰਤ ਮਾਲਾ ਪ੍ਰਾਜੈਕਟ: ਜ਼ਮੀਨ ਦਾ ਕਬਜ਼ਾ ਲੈਣ ਆਈ ਟੀਮ ਦਾ ਵਿਰੋਧ

08:29 AM Aug 21, 2024 IST
ਭਾਰਤ ਮਾਲਾ ਪ੍ਰਾਜੈਕਟ  ਜ਼ਮੀਨ ਦਾ ਕਬਜ਼ਾ ਲੈਣ ਆਈ ਟੀਮ ਦਾ ਵਿਰੋਧ
ਪਿੰਡ ਰਾਣਵਾਂ ਵਿੱਚ ਇਕੱਠ ਨੂੰ ਸੰਬੋਧਨ ਕਰਦਾ ਹੋਇਆ ਇੱਕ ਕਿਸਾਨ ਆਗੂ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 20 ਅਗਸਤ
ਨੇੜਲੇ ਪਿੰਡ ਰਾਣਵਾਂ ਵਿੱਚ ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੇ ਜੰਮੂ-ਕੱਟੜਾ ਐਕਸਪ੍ਰੈੱਸ ਹਾਈਵੇਅ ਲਈ ਐਕੁਆਇਰ ਜ਼ਮੀਨ ਦਾ ਕਬਜ਼ਾ ਲੈਣ ਲਈ ਪੁਲੀਸ ਸਣੇ ਪੁੱਜੀ ਐੱਸਡੀਐੱਮ ਅਪਰਨਾ ਐੱਮਬੀ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਵਾਪਸ ਮੁੜਨਾ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਪ੍ਰਾਜੈਕਟ ਅਧੀਨ ਪਿੰਡ ਰਾਣਵਾਂ ਦੇ ਕਿਸਾਨਾਂ ਦੀ ਐਕੁਆਇਰ ਕੀਤੀ ਜ਼ਮੀਨ ਅਤੇ ਮਜ਼ਦੂਰਾਂ ਦੇ ਘਰਾਂ ਹੇਠਲੀ ਜ਼ਮੀਨ ਦਾ ਕਬਜ਼ਾ ਲੈਣ ਲਈ ਪੁਲੀਸ ਸਣੇ ਐੱਸਡੀਐੱਮ ਪਿੰਡ ਰਾਣਵਾਂ ਪੁੱਜੀ। ਪਤਾ ਲੱਗਦਿਆਂ ਹੀ ਕਿਸਾਨ, ਮਜ਼ਦੂਰ ਅਤੇ ਔਰਤਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮੌਕੇ ’ਤੇ ਪੁੱਜ ਕੇ ਪ੍ਰਸ਼ਾਸਨ ਦਾ ਵਿਰੋਧ ਕੀਤਾ। ਇਸ ਕਾਰਨ ਪ੍ਰਸ਼ਾਸਨ ਨੂੰ ਖਾਲੀ ਹੱਥ ਪਰਤਣਾ ਪਿਆ। ਇਸ ਮੌਕੇ ਯੂਨ‌ੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਭਾਰਤ ਮਾਲਾ ਅਧੀਨ ਜੰਮੂ-ਕੱਟੜਾ ਹਾਈਵੇਅ ਅਧੀਨ ਬਣ ਰਹੀ ਸੜਕ ਸਬੰਧੀ ਨਿਗੂਣਾ ਮੁਆਵਜ਼ਾ ਦੇ ਕੇ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾਈ ਸਰਕਾਰਾਂ ਕੋਈ ਵੀ ਪ੍ਰਾਜੈਕਟ ਲਿਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਮਸ਼ਵਰਾ ਕਰਨ ਨੂੰ ਜ਼ਰੂਰੀ ਨਹੀਂ ਸਮਝਦੀਆਂ। ਉਨ੍ਹਾਂ ਕਿਹਾ ਕਿ ਕੇਂਦਰੀ ਤੇ ਸੂਬਾ ਸਰਕਾਰਾਂ ਨੂੰ ਕਿਸੇ ਵੀ ਪ੍ਰਾਜੈਕਟ ਦੀ ਰੂਪਰੇਖਾ ਤਿਆਰ ਕਰਨ ਮੌਕੇ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮਸ਼ਵਰਾ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਵਿੰਦਰ ਸਿੰਘ ਕਾਸਾਪੁਰ, ਰਜਿੰਦਰ ਸਿੰਘ ਭੋਗੀਵਾਲ, ਸਤਿਨਾਮ ਸਿੰਘ ਸਿੰਘ, ਦਰਸ਼ਨ ਸਿੰਘ ਹਥੋਆ, ਜਗਤਾਰ ਸਿੰਘ ਸਰੌਦ, ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ, ਗੁਰਮੇਲ ਕੌਰ ਹਾਜ਼ਰ ਸਨ।

Advertisement

ਐੱਸਡੀਐੱਮ ਨੇ ਦਿੱਤਾ ਭਰੋਸਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਐੱਸਡੀਐੱਮ ਅਪਰਨਾ ਐੱਮਬੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਦੇ ਮਸਲੇ ਛੇਤੀ ਹੱਲ ਕਰਕੇ ਬਣਦਾ ਮੁਆਵਜ਼ਾ ਦੇਣ ਉਪਰੰਤ ਜਲਦੀ ਹੀ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।

Advertisement

Advertisement
Author Image

Advertisement