For the best experience, open
https://m.punjabitribuneonline.com
on your mobile browser.
Advertisement

ਭਾਰਤ ਮਾਲਾ ਪ੍ਰਾਜੈਕਟ: ਐਕੁਆਇਰ ਜ਼ਮੀਨਾਂ ਦੇ ਮੁਆਵਜ਼ੇ ਲਈ ਧਰਨਾ

07:35 AM Aug 28, 2024 IST
ਭਾਰਤ ਮਾਲਾ ਪ੍ਰਾਜੈਕਟ  ਐਕੁਆਇਰ ਜ਼ਮੀਨਾਂ ਦੇ ਮੁਆਵਜ਼ੇ ਲਈ ਧਰਨਾ
ਪਿੰਡ ਸਰਾਭਾ ਵਿੱਚ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਆਗੂ।
Advertisement

ਸੰਤੋਖ ਗਿੱਲ
ਗੁਰੂਸਰ ਸੁਧਾਰ, 27 ਅਗਸਤ
ਭਾਰਤ ਮਾਲਾ ਪ੍ਰਾਜੈਕਟ ਤਹਿਤ ਦਿੱਲੀ ਤੋਂ ਜੰਮੂ-ਕੱਟੜਾ ਮੁੱਖ ਸੜਕ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਘੱਟ ਮੁਆਵਜ਼ਾ ਦੇਣ ਖ਼ਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਾਜੈਕਟ ਤਹਿਤ ਪਿੰਡ ਸਰਾਭਾ ਦੇ ਕਿਸਾਨਾਂ ਦੀਆਂ ਜ਼ਮੀਨਾਂ ਵੀ ਜ਼ਬਤ ਕੀਤੀਆਂ ਗਈ ਹਨ। ਕਿਸਾਨਾਂ ਨੇ ਸੜਕ ਦੇ ਨਾਲ ਲਗਦੀ 20 ਤੋਂ 50 ਫੁੱਟ ਦੇ ਕਰੀਬ ਬਾਕੀ ਬਚਦੀਆਂ ਜ਼ਮੀਨਾਂ ਦੀ ਕੀਮਤ ਹਾਸਲ ਕਰਨ ਅਤੇ ਇਨਸਾਫ਼ ਲੈਣ ਲਈ ਧਰਨਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਆਗੂਆਂ ਜਗਰੂਪ ਸਿੰਘ ਹਸਨਪੁਰ, ਹਰਦੀਪ ਸਿੰਘ ਸਰਾਭਾ, ਸੂਬਾਈ ਆਗੂ ਅਮਨਦੀਪ ਸਿੰਘ ਲਲਤੋਂ, ਹੈਪੀ ਭਨੋਹੜ ਦੀ ਅਗਵਾਈ ਵਿੱਚ ਅਵਾਜ਼ ਬੁਲੰਦ ਕੀਤੀ ਗਈ। ਕਿਸਾਨ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰਾਂ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਜ਼ਮੀਨ ਐਕੁਆਇਰ ਅਤੇ ਯੋਗ ਮੁਆਵਜ਼ਾ ਕਾਨੂੰਨ-2013 ਤਹਿਤ ਮਾਰਕੀਟ ਰੇਟ ਤੋਂ ਚਾਰ ਗੁਣਾਂ ਵੱਧ ਰਕਮ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਜ਼ਮੀਨਾਂ ’ਤੇ ਜਬਰੀ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
Author Image

Advertisement