ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਅੰਦੋਲਨ ਦੀ ਹਮਾਇਤ ਕੀਤੀ

08:58 AM Feb 16, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਫਰਵਰੀ
ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੀ ਧੱਕੇਸ਼ਾਹੀ ਵਿਰੁੱਧ ਹਰਿਆਣਾ ਦੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੀ ਡੱਟ ਗਈ ਹੈ। ਜਿਨ੍ਹਾਂ ਵੱਲੋਂ ਅੱਜ ਹਰਿਆਣਾ ਵਿਖੇ ਮੀਟਿੰਗ ਕੀਤੀ ਗਈ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ 16 ਫਰਵਰੀ ਨੂੰ ਹਰਿਆਣਾ ਵਿੱਚ ਵੀ ਟੌਲ ਪਲਾਜ਼ਿਆ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਹਰਿਆਣਾ ਵਿੱਚ ਟਰੈਟਰ ਮਾਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਕੁਰੂਕਸ਼ੇਤਰ ਦੇ ਬ੍ਰਹਮ ਸਰੋਵਰ ਪਾਰਟ ਵਿੱਚ ਸਾਂਝੀ ਮੀਟਿੰਗ ਕੀਤੀ ਜਾਵੇਗੀ, ਜਿਸ ’ਚ ਅੰਦੋਲਨ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।

Advertisement

Advertisement