ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘੇੜਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕੱਤਰਤਾ

07:44 AM Aug 09, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।-ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 8 ਅਗਸਤ
ਨਵੀਂ ਖੇਤੀ ਨੀਤੀ ਸਮੇਤ ਹੋਰ ਕਿਸਾਨੀ ਮੰਗਾਂ ਦੀ ਪ੍ਰਾਪਤੀ ਹਿਤ ਉਲੀਕੇ ਪ੍ਰੋਗਰਾਮਾਂ ਦੀ ਤਿਆਰੀ ਦੇ ਮੱਦੇਨਜ਼ਰ ਨੇੜਲੇ ਪਿੰਡ ਸੰਘੇੜਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਇਕਾਈ ਦੀ ਵਧਵੀਂ ਮੀਟਿੰਗ ਹੋਈ। ਇਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਿਰਕਤ ਕੀਤੀ।
ਸ੍ਰੀ ਉਗਰਾਹਾਂ ਨੇ ਕਿਹਾ ਕਿ ਪਹਿਲੇ ਫੈਸਲੇ ਅਨੁਸਾਰ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕਿਸਾਨਾਂ ਸਣੇ ਸਮੂਹ ਕਿਰਤੀ ਪੰਜਾਬੀਆਂ ਨਾਲ ਕੀਤੀ ਗਈ ਵਾਅਦਾਖਿਲਾਫੀ ਵਿਰੁੱਧ ‘ਖੇਤੀ ਨੀਤੀ ਮੋਰਚਾ’ ਦੇ ਪਹਿਲੇ ਪੜਾਅ ‘ਤੇ 27 ਤੋਂ 31 ਅਗਸਤ ਤੱਕ ਡੀਸੀ ਦਫ਼ਤਰਾਂ ਅੱਗੇ ਦਿਨ ਰਾਤ ਪੰਜ ਰੋਜ਼ਾ ਧਰਨੇ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੋਰਚੇ ਦੀ ਮੁੱਖ ਮੰਗ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਨਵੀਂ ਖੇਤੀ ਨੀਤੀ ਦਾ ਐਲਾਨ ਤੁਰੰਤ ਕੀਤਾ ਜਾਵੇ। ਕਰਜ਼ਿਆਂ ਤੇ ਆਰਥਿਕ ਤੰਗੀਆਂ ਦੁੱਖੋਂ ਖੁਦਕੁਸ਼ੀਆਂ ਤੋਂ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ। ਫ਼ਸਲੀ ਤਬਾਹੀ ਦਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ ਤੇ ਇਹ ਸੂਚੀਆਂ ਡੀਸੀਆਂ ਨੂੰ ਸੌਂਪੀਆਂ ਜਾਣਗੀਆਂ। ਇਸੇ ਤਰ੍ਹਾਂ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦੀਆਂ ਸੂਚੀਆਂ ਵੀ ਸੌਂਪੀਆਂ ਜਾਣਗੀਆਂ।
ਮੀਟਿੰਗ ਦੇ ਦੂਜੇ ਫੈਸਲੇ ਰਾਹੀਂ ਐੱਸਕੇਐੱਮ ਦੇ ਸੱਦੇ ਤਹਿਤ ਕੇਂਦਰ ਸਰਕਾਰ ਵਿਰੁੱਧ ਕਾਰਪੋਰੇਟ ਵਿਰੋਧੀ ਦਿਵਸ ਵਜੋਂ 10 ਅਗਸਤ ਨੂੰ ਜ਼ਿਲ੍ਹਾ, ਤਹਿਸੀਲ ਕੇਂਦਰਾਂ ’ਤੇ ਸੰਸਾਰ ਵਪਾਰ ਸੰਸਥਾ ਦੇ ਪੁਤਲੇ ਜਥੇਬੰਦੀ ਵੱਲੋਂ ਫੂਕਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ , ਹਰਦੀਪ ਸਿੰਘ ਟੱਲੇਵਾਲ ਆਦਿ ਹਾਜ਼ਰ ਸਨ।

Advertisement

ਭਾਕਿਯੂ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਠੋਸ ਵਿਉਂਤਬੰਦੀ ਲਈ ਅੱਜ ਪਿੰਡ ਭੁੱਚੋ ਖੁਰਦ ਵਿੱਚ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਇਕੱਠ ਕੀਤਾ ਗਿਆ। ਇਸ ਮੌਕੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰੰਘ ਜੇਠੂਕੇ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ 15 ਅਗਸਤ ਨੂੰ ਜਿੱਥੇ ਦੇਸ ਦੇ ਹਾਕਮਾਂ ਵੱਲੋਂ ਆਜ਼ਾਦੀ ਦੇ ਜਸ਼ਨ ਮਨਾਏ ਜਾਣਗੇ, ਉੱਥੇ ਪੰਜਾਬ ਦੀਆਂ ਜਨਤਕ ਜੱਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਡੀਸੀ ਦਫਤਰ ਅੱਗੇ ਰੈਲੀ ਅਤੇ ਸ਼ਹਿਰ ’ਚ ਮੁਜ਼ਾਹਰਾ ਕਰਕੇ ਨਕਲੀ ਅਜ਼ਾਦੀ ਨੂੰ ਨੰਗਾ ਕੀਤਾ ਜਾਵੇਗਾ।

Advertisement
Advertisement