For the best experience, open
https://m.punjabitribuneonline.com
on your mobile browser.
Advertisement

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਭਾਜਪਾ ਨੂੰ ਜਾਤੀ ਪੱਤਾ ਖੇਡਣ ਖ਼ਿਲਾਫ਼ ਤਾੜਨਾ

07:09 AM Apr 28, 2024 IST
ਭਾਰਤੀ ਕਿਸਾਨ ਯੂਨੀਅਨ  ਡਕੌਂਦਾ  ਵੱਲੋਂ ਭਾਜਪਾ ਨੂੰ ਜਾਤੀ ਪੱਤਾ ਖੇਡਣ ਖ਼ਿਲਾਫ਼ ਤਾੜਨਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 27 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੀ ਜ਼ਿਲ੍ਹਾ ਲੁਧਿਆਣਾ ਕਮੇਟੀ ਨੇ ਫਰੀਦਕੋਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਪਿੰਡਾਂ ਵਿੱਚ ਦਲਿਤਾਂ ਨੂੰ ਕਿਸਾਨਾਂ ਖ਼ਿਲਾਫ਼ ਭੜਕਾਉਣ ਦੀਆਂ ਸਾਜ਼ਿਸ਼ਾਂ ਰਚਣ ਦਾ ਸਖ਼ਤ ਨੋਟਿਸ ਲਿਆ ਹੈ। ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਹੰਸ ਰਾਜ ਹੰਸ ਅਕਸਰ ਹੀ ਪਿੰਡਾਂ ਵਿੱਚ ਅਤੇ ਸੋਸ਼ਲ ਮੀਡੀਆ ’ਤੇ ਕਹਿ ਰਿਹਾ ਹੈ ਕਿ ਮੇਰਾ ਜਾਤੀ ਆਧਾਰ ’ਤੇ ਵਿਰੋਧ ਹੋ ਰਿਹਾ ਹੈ। ਇਸ ਤਰ੍ਹਾਂ ਉਹ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਕੀਤੇ ਜਾਣ ਨੂੰ ਕਿਸਾਨਾਂ ਵੱਲੋਂ ਦਲਿਤਾਂ ਦਾ ਵਿਰੋਧ ਬਣਾ ਕੇ ਪੇਸ਼ ਕਰ ਰਹੇ ਹਨ। ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਅਤੇ ਸੁਖਵਿੰਦਰ ਸਿੰਘ ਹੰਬੜਾਂ ਨੇ ਕਿਹਾ ਕਿ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨ ਵਾਲਾ ਹੰਸ ਰਾਜ ਹੰਸ ਕੋਈ ਇਕੱਲਾ ਦਲਿਤ ਉਮੀਦਵਾਰ ਨਹੀਂ ਹੈ। ਇਹ ਹਲਕਾ ਰਿਜ਼ਰਵ ਹੋਣ ਕਰ ਕੇ ਇੱਥੋਂ ਚੋਣ ਲੜਨ ਵਾਲੇ ਸਾਰੇ ਉਮੀਦਵਾਰ ਰਾਖਵੇਂ ਵਰਗ ਨਾਲ ਹੀ ਸਬੰਧ ਰੱਖਦੇ ਹਨ। ਹੰਸ ਰਾਜ ਹੰਸ ਦਾ ਤਿੱਖਾ ਵਿਰੋਧ ਉਸ ਵੱਲੋਂ ਭਾਜਪਾ ਦੀ ਟਿਕਟ ਤੋਂ ਚੋਣ ਲੜਨ ਕਰ ਕੇ ਹੋ ਰਿਹਾ ਹੈ। ਪੰਜਾਬ ਵਿੱਚ ਭਾਜਪਾ ਦੇ ਹਰੇਕ ਉਮੀਦਵਾਰ ਦਾ ਕਿਸਾਨ ਵਿਰੋਧ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹੰਸ ਰਾਜ ਹੰਸ ਭਾਜਪਾ ਦੀ ਟਿਕਟ ਤਿਆਗ ਕੇ ਆਜ਼ਾਦ ਚੋਣ ਲੜੇ ਤਾਂ ਉਹ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿੰਮੇਵਾਰੀ ਲੈਂਦੇ ਹਨ ਕਿ ਉਸ ਦਾ ਕੋਈ ਵੀ ਕਿਸਾਨ ਜਥੇਬੰਦੀ ਵਿਰੋਧ ਨਹੀਂ ਕਰੇਗੀ। ਇਸ ਲਈ ਉਹ ਜਾਤਪਾਤੀ ਪੱਤਾ ਖੇਡ ਕੇ ਪਿੰਡਾਂ ਵਿੱਚ ਪਾੜ ਪਾਉਣ ਤੋਂ ਪ੍ਰਹੇਜ਼ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ 732 ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੈ।

Advertisement

Advertisement
Author Image

joginder kumar

View all posts

Advertisement
Advertisement
×