For the best experience, open
https://m.punjabitribuneonline.com
on your mobile browser.
Advertisement

ਭਾਰਤੀ ਕਿਸਾਨ ਯੂਨੀਅਨ ਭਾਜਪਾ ਦਾ ਕਰੇਗੀ ਵਿਰੋਧ: ਮਾਖਾ

10:29 AM Sep 16, 2024 IST
ਭਾਰਤੀ ਕਿਸਾਨ ਯੂਨੀਅਨ ਭਾਜਪਾ ਦਾ ਕਰੇਗੀ ਵਿਰੋਧ  ਮਾਖਾ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਸਤੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਸੂਬਾ ਯੂਥ ਮੀਤ ਪ੍ਰਧਾਨ ਜਗਵਿੰਦਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ’ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਆਗੂਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਖਾ ਨੇ ਕਿਹਾ ਕਿ ਸੱਤਾਧਾਰੀ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤੀ ਨੂੰ ਤਬਾਹ ਕਰਨ ਲਈ ਜੋ ਹੱਥਕੰਡੇ ਅਪਣਾਏ ਗਏ ਹਨ, ਉਹ ਕਿਸੇ ਤੋਂ ਲੁਕੇ-ਛਿਪੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਨਾ ਤਾਂ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਨਾ ਹੀ ਫ਼ਸਲਾਂ ਦੀ ਐੱਮਐੱਸਪੀ ਦੇ ਲਈ ਗਾਰੰਟੀ ਕਾਨੂੰਨ ਬਣਾਇਆ ਹੈ।

Advertisement

Advertisement
Advertisement
Author Image

sukhwinder singh

View all posts

Advertisement