ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਦਵਾਜ ਵੱਲੋਂ ਯਮੁਨਾ ਬੈਰਾਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ

08:07 AM Jun 12, 2024 IST
ਯਮੁਨਾ ਨਦੀ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਿੰਜਾਈ ਮੰਤਰੀ ਸੌਰਭ ਭਾਰਦਵਾਜ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੂਨ
ਆਉਣ ਵਾਲੇ ਮੌਨਸੂਨ ਦੇ ਮੱਦੇਨਜ਼ਰ ਆਈਟੀਓ ਵਿਖੇ ਯਮੁਨਾ ਬੈਰਾਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਗਏ ਵਿਭਾਗ ਦੇ ਅਧਿਕਾਰੀਆਂ ਨਾਲ ਦਿੱਲੀ ਦੇ ਸਿੰਜਾਈ ਅਤੇ ਹੜ੍ਹ ਕੰਟਰੋਲ ਮੰਤਰੀ ਸੌਰਭ ਭਾਰਦਵਾਜ ਵੀ ਗਏ। ਇਸ ਮੌਕੇ ਅਧਿਕਾਰੀਆਂ ਨੇ ਹੜ੍ਹ ਨਾਲ ਨਜਿੱਠਣ ਲਈ ਬੈਰਾਜ ’ਤੇ ਚੱਲ ਰਹੇ ਕੰਮ ਦੀ ਪੂਰੀ ਜਾਣਕਾਰੀ ਮੰਤਰੀ ਸਾਹਮਣੇ ਰੱਖੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਯਮੁਨਾ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਸੀ ਅਤੇ ਯਮੁਨਾ ਦੇ ਆਸਪਾਸ ਦਾ ਇਲਾਕਾ ਜਲ-ਥਲ ਹੋ ਗਿਆ ਸੀ।
ਇਸ ਮੌਕੇ ਭਾਰਦਵਾਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਸਾਲ ਜਿੰਨੀ ਬਰਸਾਤ ਹੋਈ ਸੀ ਅਤੇ ਜਿੰਨਾ ਪਾਣੀ ਹਰਿਆਣਾ ਤੋਂ ਯਮੁਨਾ ਵਿੱਚ ਛੱਡਿਆ ਗਿਆ ਸੀ, ਇੰਨਾ ਪਾਣੀ ਪਿਛਲੇ ਕਈ ਸਾਲਾਂ ਵਿੱਚ ਕਦੇ ਵੀ ਯਮੁਨਾ ਵਿੱਚ ਨਹੀਂ ਆਇਆ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਦਿੱਲੀ ਸਿੰਜਾਈ ਅਤੇ ਹੜ੍ਹ ਕੰਟਰੋਲ ਵਿਭਾਗ ਨੇ ਹਰਿਆਣਾ ਸਰਕਾਰ ਨਾਲ ਤਾਲਮੇਲ ਕਰਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਬੈਰਾਜ ਦੇ ਆਲੇ-ਦੁਆਲੇ ਇਕੱਠੀ ਹੋਈ ਮਿੱਟੀ ਨੂੰ ਹਟਾਇਆ ਜਾ ਰਿਹਾ ਹੈ। ਇਹ ਕੰਮ ਪਿਛਲੇ 3 ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਸਾਰੇ ਬੈਰਾਜਾਂ ਵਿੱਚੋਂ ਵੱਡੀ ਮਾਤਰਾ ਵਿੱਚ ਜਮ੍ਹਾਂ ਹੋਈ ਮਿੱਟੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਸਾਰੇ ਬੈਰਾਜਾਂ ਨੂੰ ਖੋਲ੍ਹਿਆ ਜਾ ਰਿਹਾ ਹੈ।
ਭਾਰਦਵਾਜ ਨੇ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਦਿੱਲੀ ਦੇ ਸਿੰਜਾਈ ਅਤੇ ਹੜ੍ਹ ਨਿਯੰਤਰਣ ਵਿੱਚ ਇੱਕ ਤਜਰਬਾ ਕੀਤਾ ਜਾ ਰਿਹਾ ਹੈ ਕਿ ਇਸ ਪ੍ਰਯੋਗ ਨੂੰ ‘ਪਾਇਲਟ ਕੱਟ’ ਕਿਹਾ ਜਾਂਦਾ ਹੈ, ਜਿਸ ਨਾਲ ਯਮੁਨਾ ਵਿਚ ਪਾਣੀ ਦੇ ਵਹਾਅ ਵਿੱਚ ਕੋਈ ਰੁਕਾਵਟ ਨਹੀਂ ਰਹੇਗੀ। ਪਿਛਲੀ ਵਾਰ ਯਮੁਨਾ ਵਿੱਚ ਆਏ ਹੜ੍ਹ ਕਾਰਨ ਕੁਝ ਥਾਵਾਂ ’ਤੇ ਰੈਗੂਲੇਟਰ ਟੁੱਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਟੁੱਟੇ ਹੋਏ ਰੈਗੂਲੇਟਰਾਂ ਨੂੰ ਨਵਾਂ ਬਣਾ ਦਿੱਤਾ ਗਿਆ ਹੈ।

Advertisement

Advertisement