ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੀ ਮੀਟਿੰਗ ਹੋਈ
07:14 AM Mar 29, 2024 IST
Advertisement
ਜ਼ੀਰਾ: ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੋਤੀਆਂ ਵਾਲਾ ਵਿੱਚ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਬਲਵੰਤ ਸਿੰਘ ਅਤੇ ਕੋਰ ਕਮੇਟੀ ਮੈਂਬਰ ਨਾਇਬ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸਮਰਥਨ ਦੇਣ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਇਕਾਈ ਪਿੰਡ ਬੰਬ ਦਾ ਗਠਨ ਕੀਤਾ ਗਿਆ, ਜਿਸ ਵਿੱਚ ਦਰਸ਼ਨ ਸਿੰਘ ਬਾਠ ਪ੍ਰਧਾਨ, ਨੰਬਰਦਾਰ ਗੁਰਦੇਵ ਸਿੰਘ ਜ਼ਿਲ੍ਹਾ ਸਕੱਤਰ, ਬਲਵੰਤ ਸਿੰਘ ਬੰਬ ਪ੍ਰੈੱਸ ਸਕੱਤਰ ਚੁਣੇ ਗਏ। -ਪੱਤਰ ਪ੍ਰੇਰਕ
Advertisement
Advertisement