ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਟੀਆ ਬਣੇ ’ਵਰਸਿਟੀ ਦੇ ਨਵੇਂ ਮੈਂਬਰ ਸਕੱਤਰ

08:24 AM Jun 15, 2024 IST
ਹਰਪਾਲ ਸਿੰਘ ਭਾਟੀਆ ਨਾਲ ਹਰਜਿੰਦਰ ਸਿੰਘ ਧਾਮੀ ਤੇ ਹੋਰ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ):

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਨਵੇਂ ਮੈਂਬਰ ਸਕੱਤਰ ਹਰਪਾਲ ਸਿੰਘ ਭਾਟੀਆ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਹੁਦਾ ਸੰਭਾਲਿਆ। ਸ੍ਰੀ ਭਾਟੀਆ ਦੇ ਵਿਦਿਅਕ ਖੇਤਰ ਵਿੱਚ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਕਈ ਵਿਦਿਅਕ ਸੰਸਥਾਵਾਂ ਉਨ੍ਹਾਂ ਦੀ ਅਗਵਾਈ ਹੇਠ ਚੱਲ ਰਹੀਆਂ ਹਨ ਅਤੇ ਉਨ੍ਹਾਂ ਦਾ ਤਜਰਬਾ ਯੂਨੀਵਰਸਿਟੀ ਨੂੰ ਹਰ ਮਿਆਰ ਪੱਖੋਂ ਉੱਚਾ ਚੁੱਕਣ ਵਿੱਚ ਸਾਰਥਕ ਸਿੱਧ ਹੋਵੇਗਾ। ਸ੍ਰੀ ਭਾਟੀਆ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਨਾਂ ’ਤੇ ਸਥਾਪਿਤ ਇਸ ਯੂਨੀਵਰਸਿਟੀ ਨਾਲ ਜੁੜਨ ਦਾ ਮੌਕਾ ਮਿਲਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਵਰਸਿਟੀ ਦੇ ਸਮੁੱਚੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਨੂੰ ਵਿਦਿਅਕ ਪੱਖ ਤੋਂ ਉੱਚਾ ਚੁੱਕਣ ਵਿੱਚ ਯੋਗਦਾਨ ਦੇਣਗੇ। ਉਨ੍ਹਾਂ ਸ੍ਰੀ ਧਾਮੀ ਦਾ ਵੀ ਧੰਨਵਾਦ ਕੀਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤ ਪਾਲ ਸਿੰਘ ਅਤੇ ਪਰੋ-ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਸ੍ਰੀ ਧਾਮੀ ਅਤੇ ਸ੍ਰੀ ਭਾਟੀਆ ਦਾ ਧੰਨਵਾਦ ਕੀਤਾ।

Advertisement
Advertisement