ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ

04:27 PM Dec 07, 2023 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ,7 ਦਸੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਗੁਰੂਘਰ ਪਿੰਡ ਫੱਗੂਵਾਲਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ ਅਤੇ ਹਰਜੀਤ ਸਿੰਘ ਮਹਿਲਾਂ ਚੌਕ ਨੇ ਦੱਸਿਆ ਕਿ 9 ਦਸੰਬਰ ਤੋਂ ਮਜ਼ਦੂਰ ਜਥੇਬੰਦੀਆ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਅੱਗੇ ਦਿੜ੍ਹਬਾ ਵਿਖੇ ਲਗਾਏ ਜਾਣ ਵਾਲੇ 4 ਦਿਨਾਂ ਦੇ ਪੱਕੇ ਮੋਰਚੇ ਦੀ ਹਮਾਇਤ ਵਜੋਂ ਧਰਨੇ ਵਿੱਚ ਲੰਗਰ ਭੇਜਣ ਤੇ ਦੁੱਧ ਭੇਜਣ ਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੋਰਚੇ ਦੀ ਸਮੀਖਿਆ ਕਰਦਿਆਂ ਅਗਲੇ ਸੰਘਰਸ਼ ਦੀ ਰਣਨੀਤੀ ਘੜੀ ਜਾਵੇਗੀ। ਮੀਟਿੰਗ ਵਿੱਚ ਇਨਕਲਾਬੀ ਜਮਹੂਰੀ ਲਹਿਰ ਦੇ ਆਗੂ ਨਾਮਦੇਵ ਸਿੰਘ ਭੁਟਾਲ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਅਮਨਦੀਪ ਸਿੰਘ ਮਹਿਲਾਂ ਚੌਕ, ਸਤਵਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ ਅਤੇ ਪਿੰਡ ਇਕਾਈਆ ਦੇ ਨੁਮਾਇੰਦੇ ਸ਼ਾਮਲ ਹੋਏ।

Advertisement

Advertisement