ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਾਲਾਝਾੜ ਟੌਲ ਪਲਾਜ਼ਾ ਪਰਚੀ ਮੁਕਤ ਕੀਤਾ
04:48 PM Feb 17, 2024 IST
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਫਰਵਰੀ
ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਉਪਰ ਢਾਹੇ ਜ਼ਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ਨੂੰ ਪਰਚੀ ਮੁਕਤ ਕੀਤਾ ਗਿਆ ਪਰ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਾਇਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਗੁਰਚੇਤ ਸਿੰਘ ਭੱਟੀਵਾਲ, ਜਸਵੀਰ ਸਿੰਘ ਗੱਗੜਪੁਰ, ਕਰਮ ਚੰਦ ਪੰਨਵਾਂ ਅਤੇ ਕਰਮਜੀਤ ਕੌਰ ਭਿੰਡਰਾਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਦੇ ਟੌਲ ਪਲਾਜ਼ੇ ਦੋ ਦਿਨਾਂ ਲਈ ਪਰਚੀ ਮੁਕਤ ਕੀਤੇ ਗਏ ਹਨ।
Advertisement
Advertisement
Advertisement