ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਜੌਲੀਆਂ ’ਚ ਪੱਕੇ ਮੋਰਚੇ ਦੌਰਾਨ ਤੀਜੇ ਦਨਿ ਰੈਲੀ ਕੀਤੀ
02:52 PM Jul 17, 2023 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਜੁਲਾਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਜੌਲੀਆਂ ਵਿਖੇ ਭੂ ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੇ ਹੱਕ ਵਿੱਚ ਪੱਕੇ ਮੋਰਚੇ ਦੇ ਤੀਜੇ ਦਨਿ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਗੋਬਿੰਦਰ ਸਿੰਘ ਮੰਗਵਾਲ ਅਤੇ ਹਰਜੀਤ ਸਿੰਘ ਮਹਿਲਾਂ ਨੇ ਦੱਸਿਆ ਕਿ 15 ਜੁਲਾਈ ਨੂੰ ਯੂਨੀਅਨ ਵੱਲੋਂ ਭੂ ਮਾਫੀਆ ਤੋਂ ਪੀੜਤ ਕਿਸਾਨ ਦੇ ਹੱਕ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਕਿਸਾਨ ਦੀ ਜ਼ਮੀਨ ਵਿੱਚ ਝੋਨਾ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕਿਸਾਨ ਦੀ ਜ਼ਮੀਨ ਅਤੇ ਫ਼ਸਲ ਦੀ ਰਾਖੀ ਲਈ ਯੂਨੀਅਨ ਵੱਲੋਂ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਪੱਕਾ ਮੋਰਚਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਬੁਲਾਰਿਆਂ ਨੇ ਪੀੜਤ ਪਰਿਵਾਰ ਉਤੇ ਪਾਏ ਕੇਸ ਰੱਦ ਕਰਨ ਅਤੇ ਭੂ ਮਾਫੀਆ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
Advertisement
Advertisement