ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਵਿਆ ਤੇ ਹਰਮਨਪ੍ਰੀਤ ਕੌਰ ਨੇ ਮਾਰੀਆਂ ਮੱਲਾਂ

10:16 AM Oct 22, 2024 IST

ਗੜ੍ਹਸ਼ੰਕਰ:

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀਐੱਸਸੀ ਬੀਐੱਡ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ’ਚੋਂ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਐਜੂਕੇਸ਼ਨ ਵਿਭਾਗ ਮੁਖੀ ਡਾ. ਸੰਘਾ ਗੁਰਬਖਸ਼ ਕੌਰ ਨੇ ਦੱਸਿਆ ਬੀਐੱਸਸੀ ਬੀਐੱਡ ਦੂਜਾ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਭਵਿਆ ਨੇ 91.3 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ, ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 90.4 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਨੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਕੀਤਾ ਤੇ ਵਿਦਿਆਰਥਣ ਅਮਨਦੀਪ ਕੌਰ ਨੇ 79.3 ਫੀਸਦੀ ਅੰਕ ਹਾਸਿਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਡਾ. ਸੰਘਾ ਤੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। -ਪੱਤਰ ਪ੍ਰੇਰਕ

Advertisement
Advertisement