ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਵਾਨੀਗੜ੍ਹ: ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਲਈ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਧਰਨਾ ਦਿੱਤਾ

03:56 PM Jun 26, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 26 ਜੂਨ
ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਚੌਥੇ ਦਿਨ ਆਸ਼ਾ ਵਰਕਰਾਂ ਵੱਲੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਇੱਥੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੀ ਸੂਬਾ ਆਗੂ ਰਾਣੋ ਖੇੜੀ ਗਿੱਲਾਂ, ਕਮਲਜੀਤ ਕੌਰ ਭੱਟੀਵਾਲ ਖੁਰਦ, ਬੇਅੰਤ ਕੌਰ ਰੇਤਗੜ, ਜਸਮੇਲ ਕੌਰ ਮਾਝਾ, ਜਸਵਿੰਦਰ ਕੌਰ ਬਾਲਦ ਕਲਾਂ, ਕਰਮਜੀਤ ਕੌਰ ਭੱਟੀਵਾਲ ਕਲਾਂ ਅਤੇ ਸੋਹਨਜੀਤ ਕੌਰ ਬਲਿਆਲ ਨੇ ਕਿਹਾ ਕਿ 25 ਜੂਨ ਨੂੰ ਜਥੇਬੰਦੀ ਦੇ ਵਫ਼ਦ ਦੀ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਹੋਣ ਕਾਰਨ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। 29 ਜੂਨ ਨੂੰ ਜਲੰਧਰ ਵਿਖੇ ਪੰਜਾਬ ਪੱਧਰ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸੇ ਦੌਰਾਨ ਧਰਨੇ ਦੌਰਾਨ ਪੁਲੀਸ ਮੁਲਾਜ਼ਮ ਵੱਲੋਂ ਕਥਿਤ ਦੁਰਵਿਹਾਰ ਕਰਨ ਤੋਂ ਨਾਰਾਜ਼ ਆਸ਼ਾ ਵਰਕਰਾਂ ਵੱਲੋਂ ਮੁੱਖ ਮਾਰਗ ’ਤੇ ਪੱਕਾ ਧਰਨਾ ਲਾਉਣ ਦਾ ਐਲਾਨ ਕਰ ਦਿੱਤਾ। ਬਾਅਦ ਵਿੱਚ ਨਾਇਬ ਤਹਿਸੀਲਦਾਰ ਆਸ਼ੂ ਪ੍ਰਭਾਤ ਜੋਸ਼ੀ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਦੀ ਹਾਜ਼ਰੀ ਵਿੱਚ ਸਬੰਧਤ ਮੁਲਾਜ਼ਮ ਵੱਲੋਂ ਆਪਣੀ ਗਲਤੀ ਦਾ ਅਹਿਸਾਸ ਕਰਨ ਬਾਅਦ ਧਰਨਾ ਸਮਾਪਤ ਕੀਤਾ ਗਿਆ।

Advertisement

Advertisement
Advertisement