ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਫੱਗੂਵਾਲਾ ਵਿੱਚ ਚਿੱਪ ਵਾਲੇ ਮੀਟਰ ਲਾਹੇ
09:09 PM Jun 23, 2023 IST
ਮੇਜਰ ਸਿੰਘ ਮੱਟਰਾਂ
Advertisement
ਭਵਾਨੀਗੜ੍ਹ, 8 ਜੂਨ
ਇਥੋਂ ਨੇੜਲੇ ਪਿੰਡ ਫੱਗੂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ ਜੱਟਾਂ ਅਤੇ ਗੁਰਚੇਤ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਘਰੇਲੂ ਬਿਜਲੀ ਸਪਲਾਈ ਲਈ ਚਿੱਪ ਵਾਲੇ ਮੀਟਰ ਲਗਾਉਣ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਤਿੰਨ ਮੀਟਰ ਉਤਾਰ ਕੇ ਪਾਵਰਕਾਮ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਸ਼ੁਰੂ ਤੋਂ ਹੀ ਚਿੱਪ ਵਾਲੇ ਮੀਟਰਾਂ ਦਾ ਡਟਕੇ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਅਤੇ ਪਾਵਰਕਾਮ ਵੱਲੋਂ ਜ਼ਬਰਦਸਤੀ ਚਿੱਪ ਵਾਲੇ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Advertisement
ਇਸ ਮੌਕੇ ਯੂਨੀਅਨ ਦੀ ਇਕਾਈ ਪ੍ਰਧਾਨ ਗੁਰਵਿੰਦਰ ਕੌਰ ਫੱਗੂਵਾਲਾ, ਸਤਨਾਮ ਸਿੰਘ ਕਪਿਆਲ, ਸਤਨਾਮ ਸਿੰਘ ਫ਼ਤਿਹਗੜ੍ਹ ਭਾਦਸੋਂ ਸਮੇਤ ਪਿੰਡ ਵਾਸੀਆਂ ਨੇ ਪਾਵਰਕੌਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Advertisement