ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਬ੍ਰਿਜ ਭੂਸ਼ਨ ਦਾ ਪੁਤਲਾ ਫੂਕਿਆ

11:34 PM Jun 23, 2023 IST
featuredImage featuredImage

ਮੇਜਰ ਸਿੰਘ ਮੱਟਰਾਂ

Advertisement

ਭਵਾਨੀਗੜ੍ਹ, 5 ਜੂਨ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਨਵੇਂ ਬੱਸ ਸਟੈਂਡ ਨੇੜੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੂਕਿਆ ਗਿਆ। ਯੂਨੀਅਨ ਵੱਲੋਂ ਪਹਿਲਾਂ ਅਨਾਜ ਮੰਡੀ ਵਿੱਚ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਗੁਰਚੇਤ ਸਿੰਘ ਭੱਟੀਵਾਲ, ਰਘਬੀਰ ਸਿੰਘ ਘਰਾਚੋਂ, ਕਸ਼ਮੀਰ ਸਿੰਘ, ਲਾਡੀ ਬਖੋਪੀਰ ਆਦਿ ਆਗੂਆਂ ਨੇ ਕਿਹਾ ਕਿ ਬ੍ਰਿਜ ਭੂਸ਼ਨ ਵੱਲੋਂ ਜਿਨਸੀ ਤੇ ਮਾਨਸਿਕ ਤੌਰ ‘ਤੇ ਸਤਾਈਆਂ ਦੇਸ਼ ਦੀਆਂ ਪਹਿਲਵਾਨਾਂ ਇਨਸਾਫ ਦਿਵਾਉਣ ਲਈ ਪਿਛਲੇ ਕਈ ਹਫਤਿਆਂ ਤੋਂ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਧੀਆਂ ਨੂੰ ਇਨਸਾਫ ਦੇਣ ਦੀ ਥਾਂ ਉਨ੍ਹਾਂ ਉਤੇ ਬੇਰਹਿਮੀ ਨਾਲ ਜੁਲਮ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਤੋਂ ਬਾਅਦ ਪ੍ਰਦਰਸਨ ਕਰਦਿਆਂ ਬੱਸ ਸਟੈਂਡ ਤੇ ਪੁਤਲਾ ਫੂਕਿਆ ਗਿਆ।

Advertisement

Advertisement