For the best experience, open
https://m.punjabitribuneonline.com
on your mobile browser.
Advertisement

ਭਵਾਨੀਗੜ੍ਹ: ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਭਗਵੰਤ ਮਾਨ ਦਾ ਪੁਤਲਾ ਫੂਕਿਆ

08:55 PM Jun 29, 2023 IST
ਭਵਾਨੀਗੜ੍ਹ  ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਭਗਵੰਤ ਮਾਨ ਦਾ ਪੁਤਲਾ ਫੂਕਿਆ
Advertisement

ਮੇਜਰ ਸਿੰਘ ਮੱਟਰਾਂ

Advertisement

ਭਵਾਨੀਗੜ੍ਹ, 26 ਜੂਨ

Advertisement

ਅੱਜ ਇਥੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਉਤੇ ਲਗਾਏ 200 ਰੁਪਏ ਟੈਕਸ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਅਤੇ ਜਨਰਲ ਸਕੱਤਰ ਕਰਮ ਦਾਸ ਪੰਨਵਾਂ ਨੇ ਦੱਸਿਆ ਕਿ ਵੱਖ ਵੱਖ ਵਰਗਾਂ ਨਾਲ ਵਾਅਦੇ ਕਰਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਥਾਂ ਉਲਟਾ ਵਿਕਾਸ ਫੰਡ ਦੇ ਨਾਂ ਹੇਠ 200 ਰੁਪਏ ਟੈਕਸ ਲਗਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਇਸ ਟੈਕਸ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕੇਵਲ ਕ੍ਰਿਸ਼ਨ ਸਰਪ੍ਰਸਤ, ਪ੍ਰਸ਼ੋਤਮ ਰਾਮ ਸਰਪ੍ਰਸਤ, ਮੋਹਨ ਚੰਦ ਸ਼ੀਨੀਅਰ ਮੀਤ ਪ੍ਰਧਾਨ, ਜਗਦੇਵ ਸਿੰਘ ਪੰਨਵਾਂ ਮੀਤ ਪ੍ਰਧਾਨ, ਗੁਰਨਾਮ ਸਿੰਘ ਮੀਤ ਪ੍ਰਧਾਨ, ਗੁਰਬਚਨ ਸਿੰਘ ਵਿਤ ਸਕੱਤਰ, ਗੁਲਜ਼ਾਰ ਸਿੰਘ ਨਕਟੇ, ਸੁਖਦੇਵ ਸਿੰਘ ਭਵਾਨੀਗੜ੍ਹ, ਗਿਆਨ ਸਿੰਘ, ਬ੍ਰਿਜ ਲਾਲ, ਕਿਸਨ ਦੱਤ, ਸੋਮ ਦੱਤ, ਜਗਦੇਵ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਕੁਮਾਰ ਤੇ ਰਾਮ ਲਾਲ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।

Advertisement
Tags :
Advertisement