ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਵਾਨੀਗੜ੍ਹ: ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

07:57 AM Apr 15, 2024 IST
ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਪ੍ਰਦੀਪ ਮਿੱਤਲ ਤੇ ਅਧਿਕਾਰੀ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਅਪਰੈਲ
ਇੱਥੇ ਅਨਾਜ ਮੰਡੀ ਵਿੱਚ ਅੱਜ ਕਣਕ ਦੀ ਸਰਕਾਰੀ ਖਰੀਦ ਆੜ੍ਹਤੀਆ ਐਸੋਸੀਏਸ਼ਨ ਭਵਾਨੀਗੜ੍ਹ ਦੇ ਪ੍ਰਧਾਨ ਪ੍ਰਦੀਪ ਦੀਪਾ ਮਿੱਤਲ ਵੱਲੋਂ ਸ਼ੁਰੂ ਕਰਵਾਈ ਗਈ। ਇਸ ਮੌਕੇ ਪ੍ਰਦੀਪ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ, ਅਦਾਇਗੀ ਅਤੇ ਢੋਆਈ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਲਾਕ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵੀਰ ਸਿੰਘ ਲੱਖਾ, ਮਹਿੰਦਰ ਸਿੰਘ ਗਰੇਵਾਲ, ਅਸ਼ੋਕ ਮਿੱਤਲ, ਮਹੇਸ਼ ਵਰਮਾ ਆਦਿ ਹਾਜ਼ਰ ਸਨ।

Advertisement

ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼

ਦੇਵੀਗੜ੍ਹ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਸਨੌਰ ਅਧੀਨ ਜ਼ਿਆਦਾਤਰ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ ਹੋ ਗਈ ਹੈ। ਖਰੀਦ ਏਜੰਸੀਆਂ ਪਨਗ੍ਰੇਨ ਅਤੇ ਪਨਸਪ ਵੱਲੋਂ ਅਨਾਜ ਮੰਡੀ ਭੁੱਨਰਹੇੜੀ ਵਿੱਚ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਏਜੰਸੀਆਂ ਤੋਂ ਕੋਈ ਮੁਸ਼ਕਲ ਪੇਸ਼ ਨਹੀਂ ਆ ਰਹੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਆੜ੍ਹਤੀ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਅਤੇ ਭੁਨਰਹੇੜੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ ਨੇ ਦੱਸਿਆ ਕਿ ਭੁੱਨਰਹੇੜੀ ਮੰਡੀ ਵਿੱਚ ਖਰੀਦ ਏਜੰਸੀਆਂ ਵੱਲੋਂ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਸੁੱਕੀ ਅਤੇ ਸਾਫ ਕਣਕ ਦੀ ਫਸਲ ਲਿਆਉਣ ਦੀ ਅਪੀਲ ਕੀਤੀ।

Advertisement
Advertisement